ਪੱਤਰ ਪ੍ਰੇਰਕ
ਏਲਨਾਬਾਦ, 23 ਅਕਤੂਬਰ
ਬੀਤੀ ਰਾਤ ਸ਼ਹਿਰ ਦੀ ਆਟੋ ਮਾਰਕੀਟ ਵਿੱਚ ਸਥਿਤ ਇੱਕ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਜਾਣਕਾਰੀ ਅਨੁਸਾਰ ਇੱਥੇ ਸਥਿਤ ਨਿਊ ਡੱਬਵਾਲੀ ਹੁੱਡ ਸੀਟ ਅਤੇ ਕਾਰ ਅਸੈਸਰੀ ਨਾਮ ਦੀ ਦੁਕਾਨ ਵਿੱਚ ਅਚਾਨਕ ਕਰੀਬ ਸਾਢੇ 10 ਵਜੇ ਅੱਗ ਲੱਗ ਗਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਇਸ ਦੀ ਸੂਚਨਾ ਦੁਕਾਨ ਮਾਲਕ ਪਵਨ ਸਾਂਖਲਾ ਨੂੰ ਦਿੱਤੀ ਤਾਂ ਉਨ੍ਹਾਂ ਮੌਕੇ ’ਤੇ ਆ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬਿ੍ਗੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਦੁਕਾਨਦਾਰ ਪਵਨ ਸਾਂਖਲਾ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲੀਸ ਵੀ ਜਾਂਚ ਕਰ ਰਹੀ ਹੈ।