ਆਤਿਸ਼ ਗੁਪਤਾ
ਚੰਡੀਗੜ੍ਹ, 16 ਸਤੰਬਰ
ਹਰਿਆਣਾ ਸਰਕਾਰ ਨੇ ਪਹਿਲੀ ਤੋਂ ਤੀਜੀ ਜਮਾਤਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਸਤੰਬਰ ਤੋਂ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਸ ਦੌਰਾਨ ਬੱਚੇ ਆਨਲਾਈਨ ਪੜ੍ਹਾਈ ਕਰ ਸਕਦੇ ਹਨ। ਸਕੂਲਾਂ ਵਿੱਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੋਂ ਲਿਖਤੀ ਇਜਾਜ਼ਤ ਲੈਣੀ ਪਵੇਗੀ। ਸਿੱਖਿਆ ਵਿਭਾਗ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਾਰੇ ਕੋਵਿਡ-19 ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਪਵੇਗੀ।