ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ: Suman Saini
ਬਾਲ ਪਰਿਸ਼ਦ ਦੀ ਮੀਤ ਪ੍ਰਧਾਨ ਨੇ ਉਮਰੀ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਮੀਤ ਪ੍ਰਧਾਨ ਸੁਮਨ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਮੂਲ ਮੰਤਰ ਹੈ ਕਿ ਪਿੰਡਾਂ ਦਾ ਵਿਕਾਸ ਹੀ ਅਸਲ ਵਿਕਾਸ ਹੈ। ਸੂਬਾ ਸਰਕਾਰ ਹਰ ਪਿੰਡ ਵਿੱਚ ਵਿਕਾਸ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਪੱਛੜੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦੇਣ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਉਮਰੀ ਇਸ ਦੀ ਇਕ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਪਿੰਡ ਵਿੱਚ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੱਜ 90 ਲੱਖ ਰੁਪਏ ਦੇ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਵਾਈਸ ਪ੍ਰਧਾਨ ਸੁਮਨ ਸੈਣੀ ਪਿੰਡ ਉਮਰੀ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੀ ਸੀ। ਇਸ ਦੌਰਾਨ ਪਿੰਡ ਸਕੱਤਰੇਤ, ਸਰਬ ਜਾਤੀ ਧਰਮਸ਼ਾਲਾ ਅਤੇ ਵਾਲਮੀਕਿ ਭਵਨ ਤੇ ਧਰਮਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਾਡੋ ਲਕਸ਼ਮੀ ਯੋਜਨਾ, ਮਹਿਲਾ ਉਦਯਮਿਤਾ ਯੋਜਨਾ ਅਤੇ ਮੁਫ਼ਤ ਸਿਲਾਈ-ਕਢਾਈ ਸਿਖਲਾਈ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਲ ਭਲਾਈ ਪ੍ਰੀਸ਼ਦ ਰਾਹੀਂ ਲੜਕੀਆਂ ਦੀ ਸਿੱਖਿਆ ਅਤੇ ਸਿਹਤ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਸਟੇਡੀਅਮ ਅਤੇ ਜਿੰਮ ਬਣਾਏ ਜਾ ਰਹੇ ਹਨ। ਇਸ ਮੌਕੇ ਮੰਡਲ ਪ੍ਰਧਾਨ ਅਮਰੇਂਦਰ ਸਿੰਘ, ਬੀ ਡੀ ਪੀ ਓ ਪਿਪਲੀ ਰੂਬਲ, ਸਰਪੰਚ ਮੀਨਾ ਦੇਵੀ, ਨਾਇਬ ਸਿੰਘ ਪਟਾਕ ਮਾਜਰਾ, ਬਸੰਤ ਲਾਲ ਅਤੇ ਹੋਰ ਪਤਵੰਤੇ ਮੌਜੂਦ ਸਨ।

