DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: Gurnam Saini

ਹਰਿਆਣਾ ਭੂਮੀ ਸੁਧਾਰ ਨਿਗਮ ਦੇ ਚੇਅਰਮੈਨ ਵੱਲੋਂ ਅਨਾਜ ਮੰਡੀ ਦਾ ਦੌਰਾ

  • fb
  • twitter
  • whatsapp
  • whatsapp
featured-img featured-img
ਗੁਰਨਾਮ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਵਪਾਰੀ ਤੇ ਕਿਸਾਨ।
Advertisement

ਹਰਿਆਣਾ ਭੂਮੀ ਸੁਧਾਰ ਤੇ ਵਿਕਾਸ ਨਿਗਮ ਦੇ ਚੇਅਰਮੈਨ ਗੁਰਨਾਮ ਸਿੰਘ ਸੈਣੀ ਨੇ ਅੱਜ ਬਾਬੈਨ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਅਤੇ ਸਥਾਨਕ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਮੰਡੀ ਪੁੱਜਣ ’ਤੇ ਵਪਾਰੀ ਆਗੂਆਂ ਨਾਇਬ ਸਿੰਘ ਸੈਣੀ ਪਟਾਕ ਮਾਜਰਾ, ਸੁਭਾਸ਼ ਕਸੀਥਲ, ਡਿੰਪਲ ਸੈਣੀ, ਜਗਮਾਲ ਸਿੰਘ, ਦਰਬਾਰ ਸਿੰਘ, ਹਰਭਜਨ ਸਿੰਘ, ਸੁਖਸ਼ਿਆਮ ਧੰਨਾਨੀ ਅਤੇ ਜਸਮੇਰ ਕਸੀਥਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਗੁਰਨਾਮ ਸਿੰਘ ਸੈਣੀ ਨੇ ਮੰਡੀ ਵਿੱਚ ਚੱਲ ਰਹੀ ਮੱਕੀ ਦੀ ਸਰਕਾਰੀ ਖ਼ਰੀਦ ਪ੍ਰਣਾਲੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ, ਮੰਡੀ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ ਅਤੇ ਜਿਣਸਾਂ ਦੀ ਤੋਲ ਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵੇਲੇ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ।

Advertisement

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਦੀ ਭਾਜਪਾ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਅਹਿਮ ਜਨ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਪੂਰੇ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਘੱਟੋ-ਘੱਟ ਸਮਰਥਨ ਮੁੱਲ ’ਤੇ 24 ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ।

Advertisement

ਗੁਰਨਾਮ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਫ਼ਸਲਾਂ ਦੀ ਖ਼ਰੀਦ ਕਰਨ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਕਿਸਾਨਾਂ ਦੀ ਹਰ ਛੋਟੀ-ਵੱਡੀ ਸਮੱਸਿਆ ਦਾ ਸਥਾਈ ਹੱਲ ਕਰਨਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ, ਫ਼ਸਲ ਦੀ ਖ਼ਰੀਦ, ਭੁਗਤਾਨ ਦੀ ਪ੍ਰਕਿਰਿਆ ਜਾਂ ਖੇਤੀਬਾੜੀ ਨਾਲ ਸਬੰਧਤ ਕਿਸੇ ਹੋਰ ਕੰਮ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਤੁਰੰਤ ਸਥਾਨਕ ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਉਸ ਦਾ ਨਿਬੇੜਾ ਕੀਤਾ ਜਾ ਸਕੇ।

Advertisement
×