DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਨੇ ਖ਼ਰੀਦ ਸ਼ੁਰੂ ਕਰਨ ਵਿੱਚ ਦੇਰ ਕੀਤੀ: Varun Mullana

ਸੰਸਦ ਮੈਂਬਰ ਵੱਲੋਂ ਨਾਰਾਇਣਗੜ੍ਹ ਦੀ ਅਨਾਜ ਮੰਡੀ ਦਾ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਨਾਰਾਇਣਗੜ੍ਹ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਸੰਸਦ ਮੈਂਬਰ ਵਰੁਣ ਮੁਲਾਣਾ।
Advertisement

ਅੰਬਾਲਾ ਲੋਕ ਸਭਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਵਰੁਣ ਮੁਲਾਣਾ ਨੇ ਨਾਰਾਇਣਗੜ੍ਹ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੰਸਦ ਮੈਂਬਰ ਨੇ ਮਾਰਕੀਟ ਕਮੇਟੀ ਦੇ ਸਕੱਤਰ, ਕਮਿਸ਼ਨ ਏਜੰਟਾਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਚੌਹਾਨ, ਸੀਨੀਅਰ ਆਗੂ ਅਸ਼ੋਕ ਮਹਿਤਾ, ਬਲਾਕ ਸਮਿਤੀ ਨਾਰਾਇਣਗੜ੍ਹ ਦੇ ਚੇਅਰਮੈਨ ਨੀਰਜ ਕੁਮਾਰ, ਮੰਡਲ ਪ੍ਰਧਾਨ ਬਲਜੀਤ ਸਿੰਘ, ਲਾਭ ਸਿੰਘ ਭੂਖੜੀ, ਮੰਡੀ ਪ ੍ਰਧਾਨ ਸੰਦੀਪ ਚੌਧਰੀ, ਅਮਨਪ੍ਰੀਤ ਤਲਵਾੜ ਅਤੇ ਹੋਰ ਆਗੂ ਮੌਜੂਦ ਸਨ।

ਸੰਸਦ ਮੈਂਬਰ ਵਰੁਣ ਮੁਲਾਣਾ ਨੇ ਕਿਹਾ ਹਰਿਆਣਾ ਦੀਆਂ ਲਗਭਗ ਸਾਰੀਆਂ ਅਨਾਜ ਮੰਡੀਆਂ ਵੀ ਇਹੀ ਸਥਿਤੀ ਦਾ ਸਾਹਮਣਾ ਕਰ ਰਹੀਆਂ ਹਨ। ਖਰੀਦ ਪੰਦਰਾਂ ਦਿਨਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ ਪਰ ਪੋਰਟਲ ਹਾਲੇ ਤੱਕ ਤਸਦੀਕ ਨਹੀਂ ਕਰ ਰਿਹਾ। ਕਿਸਾਨਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਇਹ ਪੁਸ਼ਟੀ ਕਰਨ ਵਾਲਾ ਕੋਈ ਸੁਨੇਹਾ ਨਹੀਂ ਮਿਲਦਾ ਕਿ ਉਨ੍ਹਾਂ ਦੇ ਪੋਰਟਲ ਦੀ ਫਸਲ ਦੀ ਤਸਦੀਕ ਕੀਤੀ ਗਈ ਹੈ ਜਾਂ ਨਹੀਂ। ਜਦੋਂ ਉਹ ਆਪਣੀ ਫ਼ਸਲ ਮੰਡੀ ਵਿੱਚ ਲਿਆਉਂਦੇ ਹਨ ਤਾਂ ਹੀ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਪੋਰਟਲ ਦੀ ਤਸਦੀਕ ਕੀਤੀ ਗਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਜਦੋਂ ਕਿ ਸਰਕਾਰ ਨੇ ਖਰੀਦ ਸ਼ੁਰੂ ਕਰਨ ਵਿੱਚ ਕਾਫ਼ੀ ਦੇਰੀ ਕੀਤੀ ਹੈ, ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤੀਆਂ ਹਨ ਤੇ ਫਸਲਾਂ ਖਰਾਬ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਖਰੀਦ ਪਹਿਲਾਂ ਸ਼ੁਰੂ ਹੁੰਦੀ ਤਾਂ ਖਰੀਦ ਬਾਰਿਸ਼ ਤੋਂ ਪਹਿਲਾਂ ਪੂਰੀ ਹੋ ਜਾਂਦੀ। ਉਨ੍ਹਾਂ ਇਹ ਵੀ ਦੱਸਿਆ ਕਿ ਵਾਢੀ ਦਾ ਸੀਜ਼ਨ ਛੋਟਾ ਹੋ ਗਿਆ ਹੈ ਕਿਉਂਕਿ ਵਾਢੀ ਹੁਣ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਪਹਿਲਾਂ ਦੀ ਤਰ੍ਹਾਂ ਕਟਾਈ ਹੱਥਾਂ ਨਾਲ ਨਹੀਂ ਹੁੰਦੀ।

Advertisement

ਵਰੁਣ ਨੇ ਕਿਹਾ ਕਿ ਸਰਕਾਰ ਦਾਅਵਾ ਕਰਦੀ ਹੈ ਕਿ ਕਿਸਾਨਾਂ ਨੂੰ 72 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾਵੇਗਾ ਪਰ ਕਿਸਾਨਾਂ ਨੂੰ ਉਦੋਂ ਤੱਕ ਭੁਗਤਾਨ ਨਹੀਂ ਕੀਤਾ ਜਾਂਦਾ ਜਦੋਂ ਤੱਕ ਉਨ੍ਹਾਂ ਦੀਆਂ ਫਸਲਾਂ ਸ਼ੈਲਰ ਤੱਕ ਨਹੀਂ ਪਹੁੰਚ ਜਾਂਦੀਆਂ ਅਤੇ ਫਸਲਾਂ ਸ਼ੈਲਰ ਤੱਕ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾਂਦਾ ਹੈ ਜਿਸ ਕਾਰਨ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

Advertisement

ਵਰੁਣ ਨੇ ਨਾਰਾਇਣਗੜ੍ਹ ਅਨਾਜ ਮੰਡੀ ਵਿੱਚ ਝੋਨੇ ਦੀ ਨਮੀ ਦੀ ਜਾਂਚ ਕੀਤੀ ਅਤੇ ਕਮਿਸ਼ਨ ਏਜੰਟਾਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਸੰਸਦ ਮੈਂਬਰ ਨੇ ਕਿਹਾ ਕਿ ਅੰਬਾਲਾ ਵਿੱਚ ਝੋਨੇ ਦੀ ਖਰੀਦ ਦਰ 26 ਕੁਇੰਟਲ ਪ੍ਰਤੀ ਏਕੜ ਹੈ ਜਦੋਂ ਕਿ ਕੁਰੂਕਸ਼ੇਤਰ ਵਿੱਚ ਇਹ 29 ਕੁਇੰਟਲ ਪ੍ਰਤੀ ਏਕੜ ਹੈ। ਅਜਿਹੇ ਨਿਯਮ ਗਲਤ ਹਨ। ਕਿਸਾਨ ਆਪਣੀਆਂ ਵਾਧੂ ਫਸਲਾਂ ਕਿੱਥੇ ਲੈ ਕੇ ਜਾਣ। ਉਨ੍ਹਾਂ ਨੇ ਮਾਰਕੀਟ ਕਮੇਟੀ ਨਰਾਇਣਗੜ੍ਹ ਦੇ ਸਕੱਤਰ ਨੂੰ ਇਸ ਸਮੱਸਿਆ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਣ ਲਈ ਕਿਹਾ। ਮਾਰਕੀਟ ਕਮੇਟੀ ਦੇ ਸਕੱਤਰ ਨੇ ਜਵਾਬ ਦਿੱਤਾ ਕਿ ਇਸ ਬਾਰੇ ਇੱਕ ਪੱਤਰ ਜਾਰੀ ਕੀਤਾ ਹੈ ਅਤੇ ਇਸਦਾ ਹੱਲ ਕੀਤਾ ਜਾਵੇਗਾ।

Advertisement
×