ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰ ਸ਼ੁਰੂ ਤੋਂ ਕਿਸਾਨਾਂ ਦੇ ਨਾਲ: ਰਾਜੇਸ਼ ਨਾਗਰ

ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ
ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਰਾਜੇਸ਼ ਨਾਗਰ।
Advertisement

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਰਾਜੇਸ਼ ਨਾਗਰ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਨਾਲ ਖੜ੍ਹੀ ਰਹੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ ਅਤੇ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਾਰੀਆਂ 24 ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਸੁਰੇਸ਼ ਨਾਗਰ ਨੇ ਥਾਨੇਸਰ ਅਨਾਜ ਮੰਡੀ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਤਰੀ ਰਾਜੇਸ਼ ਨਾਗਰ ਅਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਸ ਦੌਰਾਨ ਮੰਤਰੀ ਰਾਜੇਸ਼ ਨਾਗਰ ਨੇ ਅਧਿਕਾਰੀਆਂ ਨੂੰ ਕੁਝ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ 15 ਸਤੰਬਰ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਬਿਮਾਰੀਆਂ ਕਾਰਨ ਉਨ੍ਹਾਂ ਦੀਆਂ ਫਸਲਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਗਿਰਾਵਟ ਦੀ ਸੂਰਤ ਵਿੱਚ ਵੀ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਹੈ। ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ। ਸਾਰੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਫਸਲ ਮੰਡੀ ਵਿੱਚ ਪਹੁੰਚਣ ਬਾਅਦ ,ਪਹਿਲੀ ਵਾਰ 22 ਸਤੰਬਰ ਤੋਂ ਖਰੀਦ ਸ਼ੁਰੂ ਕੀਤੀ ਹੈ। ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਜੇਕਰ ਝੋਨੇ ਦੀ ਖਰੀਦ ਦੇ ਮਾਮਲੇ ਵਿੱਚ ਕਿਸੇ ਪੱਧਰ ’ਤੇ ਕੋਈ ਲਾਪਰਵਾਹੀ ਜਾਂ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਅਧਿਕਾਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਦਾ ਦਿਖਾਈ ਦਿੰਦਾ ਹੈ, ਤਾਂ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾਵੇ।

Advertisement

Advertisement
Show comments