ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਥੇ ਡੀ ਆਰ ਡੀ ਏ ਮੀਟਿੰਗ ਹਾਲ ਵਿੱਚ ਜਨ ਜਾਗਰੂਕਤਾ ਤੇ ਲਾਭਪਾਤਰੀਆਂ ਨੂੰ ਚੈੱਕ ਵੰਡਣ ਸਬੰਧੀ ਸਮਾਗਮ ਦੀ ਸ਼ੁਰੂਆਤ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਨੇ ਕਰਵਾਈ। ਇਸ ਦੌਰਾਨ 13 ਲਾਭਪਾਤੀਰਆਂ ਨੂੰ 5 ਲੱਖ 85 ਹਜ਼ਾਰ ਰੁਪਏ ਦੀ ਸਬਸਿਡੀ ਦੇ ਚੈੱਕ ਵੰਡੇ। ਡਿਪਟੀ ਸਪੀਕਰ ਮਿੱਢਾ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਤਾਂ ਕਿ ਇਨ੍ਹਾਂ ਦਾ ਲਾਭ ਹਰ ਵਿਅਕਤੀ ਨੂੰ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਗਰੀਬ ਵਿਅਕਤੀ ਨੂੰ ਵੱਧ ਰਹੇ ਬਿਜਲੀ ਦਾ ਬਿੱਲ ਭਰਨ ਵਿੱਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਖਪਤਕਾਰਾਂ ਦੀਆਂ ਛੱਤਾਂ ’ਤੇ ਸੋਲਰ ਪੈਨਲ ਲਗਾਏ ਜਾ ਰਹੇ ਹਨ, ਜਿਸ ਤੋਂ ਉਨ੍ਹਾਂ ਨੂੰ ਸਸਤੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰ ਦੀ ਸਬਸਿਡੀ ਨਾਲ ਲੋੜਵੰਦ ਪਰਿਵਾਰ ਆਤਮ ਨਿਰਭਰ ਬਣਨਗੇ। ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦਾਂ ਨੂੰ ਵੱਖ-ਵੱਖ ਯੋਜਨਾਵਾਂ ਨਾਲ ਜੋੜਨ ਵਿੱਚ ਅਹਿਮ ਭੁੂਮਿਕਾ ਨਿਭਾਉਣ ਤਾਂ ਕਿ ਲੋਕ ਕਿਸੇ ਵੀ ਸਰਕਾਰੀ ਯੋਜਨਾ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਖ-ਰੇਖ ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸੂਬੇ ਦੇ ਹਿੱਤ ਵਿੱਚ ਅਨੇਕਾਂ ਲੋਕ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

