DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਹਰਿਆਣਾ ਕਮੇਟੀ ਦਾ ਬਜਟ ਪਾਸ ਨਹੀਂ ਹੋਣ ਦੇ ਰਹੀ: Jhinda

ਸੰਗਤ ਨੂੰ ਸੰਸਥਾ ਦੇ ਕੰਮ ਵਿਚ ਅਡ਼ਿੱਕਾ ਪਾਉਣ ਵਾਲੇ ਮੈਂਬਰਾਂ ਦੇ ਘਰਾਂ ਬਾਹਰ ਧਰਨਾ ਦੇਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਜਥੇਦਾਰ ਜਗਦੀਸ਼ ਸਿੰਘ ਝੀਂਡਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੁਝ ਕਮੇਟੀ ਮੈਂਬਰ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਹਨ। ਸੰਗਤਾਂ ਦੀ ਮੰਗ ਅਨੁਸਾਰ ਸੰਸਥਾ ਦਾ ਬਜਟ ਪਾਸ ਕਰਨ ਲਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ ਪਰ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਕਾਰਜਕਾਰਨੀ ਕਮੇਟੀ ਮੈਂਬਰ ਜਗਤਾਰ ਸਿੰਘ ਤੇ ਟੀ ਪੀ ਸਿੰਘ ਨਾਰਨੌਲ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਰੂਕਸ਼ੇਤਰ ਸਥਿਤ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਕਮੇਟੀ ਦਾ ਬਜਟ ਪਾਸ ਨਹੀਂ ਹੋਣ ਦਿੱਤਾ ਜਾ ਰਿਹਾ। ਇਸੇ ਲਈ ਪਿਛਲੇ ਦਿਨੀਂ ਉਨ੍ਹਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਇਸ ਸਬੰਧੀ ਗੱਲਬਾਤ ਕੀਤੀ ਸੀ। ਜਥੇਦਾਰ ਝੀਂਡਾ ਮੁਤਾਬਿਕ ਉਨ੍ਹਾਂ ਕੇਂਦਰੀ ਮੰਤਰੀ ਨੂੰ ਹਰਿਆਣਾ ਕਮੇਟੀ ਦਾ ਬਜਟ ਪਾਸ ਕਰਵਾਉਣ ਦੀ ਅਪੀਲ ਕੀਤੀ ਸੀ ਤੇ ਇਸ ਦੇ ਨਾਲ ਹੀ ਉਨ੍ਹਾਂ ਮੀਟਿੰਗ ਵਿਚ ਬਹੁਮੱਤ ਦੇ ਅਨੁਪਾਤ ਨੂੰ ਬਦਲਣ ਲਈ ਐਕਟ ਵਿਚ ਸੋਧ ਕਰਨ ਦੇ ਮਾਮਲੇ ਸਬੰਧੀ ਵੀ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਬਜਟ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜਥੇਦਾਰ ਝੀਂਡਾ ਨੇ ਕਿਹਾ ਕਿ ਸੰਗਤ ਦੀ ਮੰਗ ਅਨੁਸਾਰ ਹੀ ਅੱਜ ਦੀ ਮੀਟਿੰਗ ਬੁਲਾਈ ਗਈ ਸੀ ਪਰ ਇਸ ਵਿਚ ਵੀ ਉਪਰੋਕਤ ਅਹੁਦੇਦਾਰ ਸ਼ਾਮਲ ਨਹੀਂ ਹੋਏ ਤੇ ਬਜਟ ਪਾਸ ਨਾ ਹੋ ਸਕਿਆ। ਇਸ ਲਈ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜਿਹੜੇ ਮੈਂਬਰ ਹਰਿਆਣਾ ਕਮੇਟੀ ਦੇ ਕੰਮ ਵਿਚ ਅੜਿੱਕਾ ਡਾਹ ਰਹੇ ਹਨ, ਉਨ੍ਹਾਂ ਦੇ ਘਰਾਂ ਬਾਹਰ ਧਰਨਾ ਦੇ ਕੇ ਉਨ੍ਹਾਂ ’ਤੇ ਬਜਟ ਪਾਸ ਕਰਾਉਣ ਲਈ ਦਬਾਅ ਬਣਾਇਆ ਜਾਵੇ ਜਾਂ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਜਾਏ।ਜਥੇਦਾਰ ਝੀਂਡਾ ਨੇ ਕਿਹਾ ਕਿ ਪਹਿਲਾਂ ਦਿੱਲੀ ਕਮੇਟੀ ਤੇ ਬਾਅਦ ਵਿਚ ਹਰਿਆਣਾ ਕਮੇਟੀ ਦੇ ਵੱਖ ਹੋਣ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਸਿਰਫ ਦੋ ਸੂਬਿਆਂ ਦੀ ਸੰਸਥਾ ਬਣ ਕੇ ਰਹਿ ਗਈ ਹੈ। ਇਸ ਲਈ ਹੁਣ ਆਲ ਇੰਡਿਆ ਗੁਰਦੁਆਰਾ ਐਕਟ ਬਣਾਉਣਾ ਜ਼ਰੂਰੀ ਹੋ ਗਿਆ ਹੈ।

ਇਸ ਮੌਕੇ ਕਮੇਟੀ ਦੇ ਜਨਰਲ ਸੱਕਤਰ ਅੰਗਰੇਜ਼ ਸਿੰਘ ਰਾਣੀਆ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰਨੀ ਮੈਂਬਰ ਕਰਨੈਲ ਸਿੰਘ ਨਿਮਨਾਬਾਦ, ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ, ਪਲਵਿੰਦਰ ਸਿੰਘ ਦਰੜ, ਮੈਂਬਰ ਇੰਦਰਜੀਤ ਸਿੰਘ ਹਰਮਨ ਪ੍ਰੀਤ ਸਿੰਘ ਤੇ ਸੁਖਜਿੰਦਰ ਸਿੰਘ ਮਸਾਣਾ ਵੀ ਹਾਜ਼ਰ ਸਨ।

Advertisement

Advertisement

Advertisement
×