DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੋਕਾਂ ਦੇ ਕਾਨੂੰਨੀ ਹੱਕ ਖੋਹ ਰਹੀ ਹੈ ਸਰਕਾਰ: ਦੇਵੇਂਦਰ ਸਿੰਘ

ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਵੇਂਦਰ ਸਿੰਘ ਨੇ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦਾ ਇਰਾਦਾ ਰੱਖਦੀ ਹੈ ਅਤੇ ਜਨਤਾ ਦੇ ਮੌਲਿਕ ਅਧਿਕਾਰਾਂ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਪੀ ਡਬਲਿਊ...

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇਵੇਂਦਰ ਸਿੰਘ।
Advertisement

ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਵੇਂਦਰ ਸਿੰਘ ਨੇ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦਾ ਇਰਾਦਾ ਰੱਖਦੀ ਹੈ ਅਤੇ ਜਨਤਾ ਦੇ ਮੌਲਿਕ ਅਧਿਕਾਰਾਂ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਪੀ ਡਬਲਿਊ ਡੀ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਗੁਰੂਗ੍ਰਾਮ ਵਿੱਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਅਹੁਦੇਦਾਰਾਂ ਵਿਰੁੱਧ ਦਰਜ ਪੁਲੀਸ ਮਾਮਲੇ ਦਰਜ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਨ ਲਈ ਲੋਕਤੰਤਰੀ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰ ਰਹੇ ਸਨ । ਉਨ੍ਹਾਂ ਸਵਾਲ ਕੀਤਾ ਕਿ, ਕੀ ਲੋਕਤੰਤਰ ਵਿੱਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਗਲਤ ਹੈ, ਉਨ੍ਹਾਂ ਕਾਂਗਰਸੀ ਆਗੂਆਂ ਤੇ ਪੁਲੀਸ ਵੱਲੋਂ ਬੇਰਹਿਮੀ ਵਾਲਾ ਕੀਤੇ ਵਿਵਹਾਰ ਨੂੰ ਤਾਨਾਸ਼ਾਹੀ ਦੱਸਿਆ ਅਤੇ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ, ਦਿੱਲੀ ਦੇ ਜੰਤਰ ਮੰਤਰ ’ਤੇ ਹੋਈਆਂ ਵਧੀਕੀਆਂ ਇਸ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸਰਕਾਰ ਗੁਰੂਗ੍ਰਾਮ ਵਿੱਚ ਕਾਂਗਰਸ ਦੇ ਜ਼ਿਲ੍ਹਾ ਆਗੂਆਂ ਅਤੇ ਹੋਰਾਨਾਂ ਵਿਰੁੱਧ ਦਰਜ ਕੀਤੇ ਪੁਲੀਸ ਕੇਸਾਂ ਨੂੰ ਤੁਰੰਤ ਵਾਪਸ ਲਵੇ। ਜ਼ਿਲ੍ਹਾ ਪ੍ਰਧਾਨ ਨੇ ਐਲਾਨ ਕੀਤਾ ਕਿ ਭਾਜਪਾ ਭਾਵੇਂ ਕੁਝ ਵੀ ਕਰੇ, ਕਾਂਗਰਸ ਦੀ ਵਿਚਾਰਧਾਰਾ ਨੂੰ ਮੰਨਣ ਵਾਲਿਆਂ ਨੂੰ ਡਰਾਇਆ ਨਹੀਂ ਜਾਵੇਗਾ । ਯੂਥ ਕਾਂਗਰਸ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਸੋਮਿਲ ਸੰਧੂ ਨੇ ਕਿਹਾ ਕਿ ਨੌਜਵਾਨਾਂ ਵਿਰੁੱਧ ਕੀਤੇ ਗਏ ਅੱਤਿਆਚਾਰ ਭਾਜਪਾ ਸਰਕਾਰ ਲਈ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਣਗੇ। ਉਨ੍ਹਾਂ ਭਾਜਪਾ ਵਿਰੁੱਧ ਭਾਰੀ ਜਨਤਕ ਰੋਸ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਇਸ ਤਾਨਾਸ਼ਾਹ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਸੀਨੀਅਰ ਪਾਰਟੀ ਆਗੂਆਂ ਵਿੱਚ ਨਿਲੇ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਬਬਲੂ, ਪ੍ਰਬਲ ਜੋਸ਼ੀ, ਮਹਿਬੂਬ ਗੁੱਜਰ, ਸਤਿਆਵਾਨ ਗਹਿਲੋਤ, ਜਤਿੰਦਰ ਨਰਵਾਲ, ਸਾਹਿਲ ਚੌਧਰੀ, ਪ੍ਰਿਯੰਕਾ, ਅਜੈ ਜੋਗੀ ਤੇ ਪ੍ਰਦੀਪ ਕੁਮਾਰ ਆਦਿ ਮੌਜੂਦ ਸਨ।

Advertisement
Advertisement
×