DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਣਕ ਦੇ ਖ਼ਰੀਦ ਪ੍ਰਬੰਧਾਂ ’ਤੇ ਸਰਕਾਰ ਦੀ ਨਜ਼ਰ: ਰਾਣਾ

ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਕਣਕ ਦੇ ਸਰਕਾਰੀ ਖ਼ਰੀਦ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਮੰਤਰੀ ਅਤੇ...

  • fb
  • twitter
  • whatsapp
  • whatsapp
featured-img featured-img
ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨਰਾਜ ਸਿੰਘ ਤੂਰ ਅਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਹਾਂਡਾ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ।
Advertisement

ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਕਣਕ ਦੇ ਸਰਕਾਰੀ ਖ਼ਰੀਦ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਮੰਤਰੀ ਅਤੇ ਵਿਧਾਇਕ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਮੰਤਰੀ ਨੇ ਸ਼ਾਹਬਾਦ ਅਨਾਜ ਮੰਡੀ ਵਿੱਚ ਕਣਕ ਦੀ ਆਮਦ, ਚੁਕਾਈ, ਢੋਆ-ਢੁਆਈ ਕਾਰਜਾਂ, ਬੁਨਿਆਦੀ ਢਾਂਚੇ ਸਣੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਮੰਡੀ ਪੁੱਜਣ ’ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨਰਾਜ ਸਿੰਘ ਤੂਰ ਅਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਹਾਂਡਾ ਨੇ ਉਨ੍ਹਾਂ ਦਾ ਸਨਮਾਨ ਕੀਤਾ। ਖੇਤੀਬਾੜੀ ਮੰਤਰੀ ਨੇ ਫ਼ਸਲ ਲੈ ਕੇ ਮੰਡੀ ਆਏ ਕਿਸਾਨ ਦਾ ਸਨਮਾਨ ਕੀਤਾ। ਉਨ੍ਹਾਂ ਨੇ ਖ਼ਰੀਦ ਸਬੰਧੀ ਮਾਰਕੀਟ ਕਮੇਟੀ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕਣਕ ਦੀ ਖ਼ਰੀਦ ਸਬੰਧੀ ਗੰਭੀਰ ਹਨ। ਮੰਤਰੀ ਨੇ ਕਿਹਾ ਕਿ ਕਿਸਾਨ ਦੀ ਫ਼ਸਲ ਦਾ ਦਾਣਾ-ਦਾਣਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਵਪਰਾੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੰਤਰੀ ਨੇ ਮਸ਼ੀਨਾਂ ਦੀ ਵਰਤੋਂ ਨਾਲ ਨਮੀ ਜਾਂਚ ਪ੍ਰਕਿਰਿਆ ਦੀ ਸਮੀਖਿਆ ਵੀ ਕੀਤੀ। ਕਣਕ ਦੀ ਆਮਦ ਦੇਖਦੇ ਹੋਏ ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ, ਪਖਾਨੇ ਅਤੇ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੁਹਰਾਇਆ ਕਿ ਖ਼ਰੀਦ ਸਰਕਾਰੀ ਨਿਯਮਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਤੀ ਜਾਵੇਗੀ।

ਰਾਣਾ ਨੇ ਨਾਰਾਇਣਗੜ੍ਹ ਦੀ ਅਨਾਜ ਮੰਡੀ ਦਾ ਦੌਰਾ ਕੀਤਾ

ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਨਾਰਾਇਣਗੜ੍ਹ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਨੇ ਕਣਕ ਅਤੇ ਸਰ੍ਹੋਂ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਮੰਤਰੀ ਰਾਣਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ, ਸੁਚਾਰੂ ਅਤੇ ਪਾਰਦਰਸ਼ੀ ਖ਼ਰੀਦ ਯਕੀਨੀ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ, ਫ਼ਸਲਾਂ ਦੀ ਖ਼ਰੀਦ, ਚੁਕਾਈ ਅਤੇ ਭੁਗਤਾਨ ਪ੍ਰਣਾਲੀਆਂ ਵਿੱਚ ਸੁਧਾਰ ਯਕੀਨੀ ਬਣਾਉਣ। ਕਿਸਾਨ ਆਪਣੀਆਂ ਫ਼ਸਲਾਂ ਟਰੈਕਟਰ-ਟਰਾਲੀਆਂ ਜਾਂ ਬੈਲ ਗੱਡੀਆਂ ਦੀ ਵਰਤੋਂ ਕਰ ਕੇ ਵੀ ਮੰਡੀ ਵਿੱਚ ਲਿਆ ਸਕਦੇ ਹਨ। ਜੇ ਕਿਸੇ ਟਰੈਕਟਰ-ਟਰਾਲੀ ’ਤੇ ਨੰਬਰ ਪਲੇਟ ਨਹੀਂ ਹੈ ਤਾਂ ਕਿਸਾਨ ਟਰੈਕਟਰ ਦਾ ਨੰਬਰ ਪੇਂਟ ਕਰ ਕੇ ਜਾਂ ਕਾਗਜ਼ ਦੇ ਸਟਿੱਕਰ ’ਤੇ ਲਿਖ ਕੇ ਆਪਣੀ ਫ਼ਸਲ ਮੰਡੀ ਵਿੱਚ ਲਿਆ ਸਕਦੇ ਹਨ। ਕਿਸਾਨਾਂ ਨੂੰ ਗੇਟਪਾਸ ਜਾਰੀ ਕਰਨ ਲਈ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਰਾਹੀਂ ਅਸਥਾਈ ਕਾਮੇ ਤਾਇਨਾਤ ਕੀਤੇ ਗਏ ਹਨ। ਕਿਸਾਨ 24 ਘੰਟੇ ਆਪਣੀਆਂ ਫ਼ਸਲਾਂ ਲਿਆ ਸਕਦੇ ਹਨ। ਪੂਰੀ ਖ਼ਰੀਦ ਪ੍ਰਕਿਰਿਆ ਆਨਲਾਈਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖ਼ਰੀਦੀ ਕਣਕ ਦੀ ਚੁਕਾਈ ਤੋਂ 48 ਘੰਟਿਆਂ ਬਾਅਦ ਭੁਗਤਾਨ ਕਿਸਾਨ ਦੇ ਖਾਤੇ ਵਿੱਚ ਹੋ ਜਾਵੇਗਾ। ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਸ਼ਰਮਾ ਨੇ ਦੱਸਿਆ ਕਿ ਕਣਕ ਅਤੇ ਸਰ੍ਹੋਂ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

Advertisement

Advertisement
Advertisement
×