DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਛੋਟੇ ਕਾਰੋਬਾਰਾਂ ਨੂੰ ਹੁਲਾਰਾ ਦੇਵੇ ਸਰਕਾਰ: Bajrang Garg

ਕੌਮੀ ਪ੍ਰਧਾਨ ਵੱਲੋਂ ਵੈਸ਼ ਸਮਾਜ ਦੇ ਨੁਮਾਇੰਦਿਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਮੀ ਪ੍ਰਧਾਨ ਬਜਰੰਗ ਗਰਗ ਅਤੇ ਹੋਰ।
Advertisement

ਅਗਰੋਹਾ ਧਾਮ ਵੈਸ਼ਯ ਸਮਾਜ ਦੇ ਕੌਮੀ ਕਾਰਜਕਾਰੀ ਪ੍ਰਧਾਨ ਅਤੇ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਬਜਰੰਗ ਗਰਗ ਨੇ ਇੱਥੇ ਵੈਸ਼ ਸਮਾਜ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਜਰੰਗ ਗਰਗ ਨੇ ਕਿਹਾ ਕਿ ਵੈਸ਼ਯ ਸਮਾਜ ਨੇ ਵਪਾਰ ਅਤੇ ਉਦਯੋਗ ਦੇ ਖੇਤਰਾਂ ਵਿੱਚ ਵਿਸ਼ਵ ਪੱਧਰ ’ਤੇ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਸਰਕਾਰ ਨੂੰ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਨੀਆਂ ਚਾਹੀਦੀਆਂ ਹਨ ਅਤੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ, ਵੈਸ਼ਯ ਸਮਾਜ ਨੇ ਸਿੱਖਿਆ, ਡਾਕਟਰੀ ਦੇਖਭਾਲ ਅਤੇ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਅਹਿਮ ਯੋਗਦਾਨ ਦਿੱਤਾ ਹੈ। ਸਰਕਾਰ ਨੂੰ ਅਗਰੋਹਾ ਧਾਮ ਦੇ ਟਿੱਲਿਆਂ ’ਤੇ ਰੁਕੇ ਹੋਏ ਖੁਦਾਈ ਦੇ ਕੰਮ ਨੂੰ ਤੁਰੰਤ ਮੁੜ ਸ਼ੁਰੂ ਕਰਨਾ ਚਾਹੀਦਾ ਹੈ। ਮਹਾਰਾਜਾ ਅਗਰਸੇਨ ਦੇ ਨਾਂ ’ਤੇ 30 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਜਾਇਬ ਘਰ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਅਗਰੋਹਾ ਧਾਮ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡਾ ਆਡੀਟੋਰੀਅਮ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸ਼ਰਦ ਪੂਰਨਿਮਾ ਮੌਕੇ ਅਗਰੋਹਾ ਧਾਮ ’ਚ ਕੌਮੀ ਪੱਧਰ ਦਾ ਮੇਲਾ ਲਾਇਆ ਜਾਵੇਗਾ, ਜਿਸ ਵਿੱਚ ਦੇਸ਼ ਅਤੇ ਰਾਜ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਇਸ ਮੌਕੇ ਸੂਬਾਈ ਬੁਲਾਰੇ ਰਾਜਕੁਮਾਰ ਗੋਇਲ, ਸੂਬਾ ਜਨਰਲ ਸਕੱਤਰ ਰਾਮਵਿਲਾਸ ਮਿੱਤਲ, ਅਗਰੋਹਾ ਵਿਕਾਸ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਈਸ਼ਵਰ ਗੋਇਲ, ਸਾਵਰ ਗਰਗ, ਜੈ ਕੁਮਾਰ ਜੈਨ, ਜੈ ਭਗਵਾਨ ਮਿੱਤਲ, ਸਤੀਸ਼ ਜਿੰਦਲ, ਮਹੇਸ਼ ਸਿੰਗਲ, ਮਯੰਕ ਗਰਗ, ਸੀਯਾਰਾਮ ਗੋਇਲ, ਅਸ਼ੋਕ ਕੁਮਾਰ ਜੈਨ, ਯੂਥ ਪ੍ਰਧਾਨ ਨੀਰਜ ਗੋਇਲ, ਮਨਿਸ ਗੋਇਲ, ਮਹੇਸ਼ ਸਿੰਗਲਾ ਆਦਿ ਹਾਜ਼ਰ ਸਨ।

Advertisement
Advertisement
×