ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦੇਗੀ ਸਰਕਾਰ: ਸੁਭਾਸ਼ ਸੁਧਾ

ਸਾਬਕਾ ਮੰਤਰੀ ਨੇ ਥਾਨੇਸਰ ਅਨਾਜ ਮੰਡੀ ਵਿਚ ਖ਼ਰੀਦ ਸ਼ੁਰੂ ਕਰਵਾਈ
Advertisement

ਸਾਬਕਾ ਮੰਤਰੀ ਸੁਭਾਸ਼ ਸੁਧਾ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ। ਇਸ ਵਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰਖਦਿਆਂ ਸਰਕਾਰ ਨੇ ਖ਼ਰੀਦ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਹੈ। ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਲਈ ਪ੍ਰਬੰਧ ਪੂਰੇ ਕਰ ਲਏ ਹਨ। ਸੁਭਾਸ਼ ਸੁਧਾ ਅੱਜ ਥਾਨੇਸਰ ਮੰਡੀ ਵਿਚ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਖ਼ਰੀਦ ਕਾਰਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਸਾਨਾਂ ਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਰਕਾਰ ਵਲੋਂ ਖ਼ਰੀਦ ਕਾਰਜਾਂ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਖ਼ਰੀਦ ਕੇਂਦਰਾਂ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਲਿਫਟਿੰਗ ਵੀ ਜਲਦ ਹੀ ਸ਼ੁਰੂ ਹੋ ਜਾਵੇਗੀ। ਇਸ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਨਿਰਧਾਰਤ ਸਮੇਂ ਦੇ ਅੰਦਰ ਕੀਤਾ ਜਾਵੇਗਾ। ਜੇ ਕਿਸੇ ਪੱਧਰ ’ਤੇ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀ ਤੇ ਕਰਮਚਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀ ਦਿਆਲ, ਸ਼ਸ਼ੀ ਜੈਨ, ਮਹਾਂਵੀਰ, ਰਾਮ ਕਿਸ਼ਨ, ਪ੍ਰਵੇਸ਼ ਸਿੰਗਲਾ, ਰਾਮੇਸ਼ਵਰ ,ਅਜਮੇਰ ਆਦਿ ਮੌਜੂਦ ਸਨ।

Advertisement
Advertisement
Show comments