DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੱਟੇਦਾਰਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰੇਗੀ ਸਰਕਾਰ: ਭੁਸਲਾ

ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਦੇ ਡਾਇਰਕੈਟਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਬੀਮਾ ਕਰਵਾਉਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਪਿੰਡ ਭਸਲਾ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ।
Advertisement

ਗੂਹਲਾ ਅਤੇ ਪੇਹਵਾ ਖੇਤਰ ਦੇ ਪੱਟੇਦਾਰਾਂ ਦੇ ਮਸਲੇ ਸੁਲਝਾਉਣ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਅਤੇ ਇਲਾਕੇ ਦੇ ਹੋਰ ਵਿਕਾਸ ਕਾਰਜਾਂ ਲਈ ਅੱਜ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਪੰਜਾਬੀ ਦੇ ਡਾਇਰੈਕਟਰ ਅਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਦਾ ਭੁਸਲਾ ਪਿੰਡ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਦੇ ਗੁਰਦੁਆਰੇ ਵਿੱਚ ਕਰਵਾਏ ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਨੇ ਹਰਪਾਲ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਖੇਤਰ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਧੰਨਵਾਦ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਿਰਫ ਜਨਤਾ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਜ਼ਰੀਆ ਬਣੇ ਹਨ, ਜਦਕਿ ਅਸਲ ਹੱਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਹੈ। ਇਸ ਲਈ ਇਹ ਸਨਮਾਨ ਮੁੱਖ ਮੰਤਰੀ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿਨ-ਰਾਤ ਜਨਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਪੱਟੇਦਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਨਾਇਬ ਸਿੰਘ ਸੈਣੀ ਨੇ ਆਉਂਦਿਆਂ ਹੀ ਅਮਲੀ ਰੂਪ ਦਿੱਤਾ ਹੈ। ਜ਼ਮੀਨ ਤਬਦੀਲੀ ਦੇ ਮਾਮਲੇ ਵਿੱਚ ਆ ਰਹੀਆਂ ਕੁਝ ਕਾਨੂੰਨੀ ਅੜਚਨਾਂ ਨੂੰ ਵੀ ਸਰਕਾਰ ਜਲਦੀ ਦੂਰ ਕਰਕੇ ਪੱਟੇਦਾਰਾਂ ਨੂੰ ਪੂਰੇ ਹੱਕ ਦੇਵੇਗੀ। ਇਸ ਤੋਂ ਇਲਾਵਾ ਸਰਕਾਰ ਪੰਚਾਇਤੀ ਜ਼ਮੀਨ ਉੱਤੇ ਪੰਜ ਸੌ ਗਜ਼ ਤੱਕ ਦੇ ਪਲਾਟਾਂ ਦੀ ਮਾਲਕੀ ਦਾ ਦਾਅਵਾ ਵੀ ਕਰ ਰਹੀ ਹੈ।

Advertisement

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹ ਦੇ ਨੁਕਸਾਨ ਦੀ ਭਰਪਾਈ ਵਜੋਂ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿੱਚ 460 ਕਰੋੜ ਰੁਪਏ ਤਬਦੀਲ ਕੀਤੇ ਹਨ। ਕੇਂਦਰ ਅਤੇ ਰਾਜ ਦੀਆਂ ਭਾਜਪਾ ਸਰਕਾਰਾਂ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹਨ, ਜਿਸ ਲਈ ਕਿਸਾਨਾਂ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਮੁਆਵਜ਼ਾ ਅਸਲ ਨੁਕਸਾਨ ਦੇ ਬਰਾਬਰ ਨਹੀਂ ਹੋ ਸਕਦਾ, ਇਸ ਲਈ ਫ਼ਸਲਾਂ ਦਾ ਬੀਮਾ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਕੁਦਰਤੀ ਆਫ਼ਤ ਵੇਲੇ ਬੀਮਾ ਕੰਪਨੀਆਂ ਵੱਲੋਂ ਪੂਰਾ ਨੁਕਸਾਨ ਮਿਲ ਸਕੇ। ਖੇਤੀ ਵਿੱਚ ਘਟ ਰਹੀ ਦਿਲਚਸਪੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਗਿਆਨਕ ਤਰੀਕੇ ਅਤੇ ਨਵੀਂ ਤਕਨਾਲੋਜੀ ਅਪਣਾਉਣ ਦੀ ਸਲਾਹ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਟੁੱਟੀਆਂ ਸੜਕਾਂ, ਪਾਣੀ ਦੀ ਨਿਕਾਸੀ, ਬਿਜਲੀ ਅਤੇ ਬੱਸ ਸੇਵਾ ਵਰਗੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਹਰਪਾਲ ਸਿੰਘ ਨੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
×