ਰਾਜਪਾਲ ਮੰਦਰ ’ਚ ਨਤਮਸਤਕ
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਪਤਨੀ ਮਿੱਤਰਾ ਘੋਸ਼ ਨੇ ਕੁਰੂਕਸ਼ੇਤਰ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਂ ਭਦਰਕਾਲੀ ਮੰਦਰ ਵਿੱਚ ਮੱਥਾ ਟੇਕਿਆ। ਰਾਜਪਾਲ ਨੇ ਰਾਜ ਦੇ ਲੋਕਾਂ ਦੀ ਖੁਸ਼ੀ, ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇੱਕ ਮਹੱਤਵਪੂਰਨ...
Advertisement
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਪਤਨੀ ਮਿੱਤਰਾ ਘੋਸ਼ ਨੇ ਕੁਰੂਕਸ਼ੇਤਰ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਂ ਭਦਰਕਾਲੀ ਮੰਦਰ ਵਿੱਚ ਮੱਥਾ ਟੇਕਿਆ। ਰਾਜਪਾਲ ਨੇ ਰਾਜ ਦੇ ਲੋਕਾਂ ਦੀ ਖੁਸ਼ੀ, ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇੱਕ ਮਹੱਤਵਪੂਰਨ ਪਹਿਲੂ ਇਹ ਹੈ ਕਿ ਪਰੰਪਰਾ ਅਨੁਸਾਰ ਮਾਂ ਭਦਰਕਾਲੀ ਮੰਦਰ ਦੇ ਮੁੱਖ ਪੁਜਾਰੀ ਪੰਡਤ ਸਤਪਾਲ ਮਹਾਰਾਜ ਨੇ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਲਈ ਪੂਜਾ ਕੀਤੀ। ਇਸ ਮਗਰੋਂ ਮੰਦਰ ਦੇ ਮੁੱਖ ਪੁਜਾਰੀ ਪੰਡਤ ਸਤਪਾਲ ਮਹਾਰਾਜ ਨੇ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਦਾ ਸਨਮਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਨਾ, ਪੁਲੀਸ ਸੁਪਰਡੈਂਟ ਨਿਤੀਸ਼ ਅਗਰਵਾਲ, ਐੱਸ ਡੀ ਐੱਮ ਸ਼ਾਸ਼ਵਤ ਸਾਂਗਵਾਨ ਆਦਿ ਹਾਜ਼ਰ ਸਨ।
Advertisement
Advertisement
×

