ਆਪਣੀ ਪਤਨੀ ਨਾਲ ਮੰਦਰ ਵਿੱਚ ਮੱਥਾ ਟੇਕਦੇ ਹੋਏ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼।
ਆਪਣੀ ਪਤਨੀ ਨਾਲ ਮੰਦਰ ਵਿੱਚ ਮੱਥਾ ਟੇਕਦੇ ਹੋਏ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼।
ਊਰਜਾ, ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਬਲਿਦਾਨ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਕੇਂਦਰੀ ਮੰਤਰੀ ਅੱਜ ਇੱਥੇ ਅਰਜੁਨ ਸਟੇਡੀਅਮ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਕਰਵਾਏ ਦੀਵਾਨ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਤੇ ਅਰਦਾਸ ਕੀਤੀ। ਇਸ ਮਗਰੋਂ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੰਪਰਦਾ ਦੇ ਕੌਮੀ ਪ੍ਰਧਾਨ ਡਾ. ਸ਼ਿਵ ਸੰਕਰ ਪਾਹਵਾ, ਸਾਬਕਾ ਮੰਤਰੀ ਮਨੀਸ਼ ਗਰੋਵਰ, ਵਿਧਾਇਕ ਕਪੂਰ ਸਿੰਘ ਬਾਲਮਿਕੀ, ਡੀ ਸੀ ਮੁਹੰਮਦ ਇਮਰਾਨ ਰਜ਼ਾ, ਐੱਸਪੀ ਕੁਲਦੀਪ ਸਿੰਘ, ਬਾਬਾ ਜਤਿੰਦਰਪਾਲ ਸੋਢੀ, ਅਸ਼ੋਕ ਛਾਬੜਾ, ਭੈਣ ਪੁਨੀਤ ਕੌਰ, ਅਨੁਰਾਧਾ ਸੈਣੀ ਅਤੇ ਭਾਰਤ ਭੂਸ਼ਣ ਟਾਂਕ ਤੇ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਦੇ ਲੋਹਗੜ੍ਹ ਸਥਿਤ ਇਤਿਹਾਸਕ ਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦਾ ਨਿਰਮਾਣ ਕੰਮ ਪ੍ਰਗਤੀ ’ਤੇ ਹੈ। ਇਸ ਤੋਂ ਪਹਿਲਾਂ ਭਾਠ ਦੇ ਭੋਗ ਪਾਏ ਗਏ। ਇਸ ਦੌਰਾਨ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਦੋਵੇਂ ਹੀ ਯਤਨਸ਼ੀਲ ਹਨ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾ ਰਿਹਾ ਹੈ।

