ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 12 ਅਪਰੈਲ
ਭਾਕਿਯੂ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਟੌਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਕਣਕ ’ਤੇ ਬੋਨਸ ਦੀ ਮੰਗ ਕਰ ਰਹੇ ਕਿਸਾਨਾਂ ਵਿਰੁੱਧ ਬਣਾਏ ਗਏ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਣ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਕੋਈ ਸਖਤ ਫੈਸਲਾ ਲੈਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਬਾਜ਼ਾਰ ਵਿਚ ਕਣਕ ਦੇ ਭਾਅ ਜ਼ਿਆਦਾ ਹਨ ਤੇ ਕਿਸਾਨਾਂ ਨੂੰ ਐੱਮਐੱਸਪੀ ਲਾਗਤ ਨਾਲੋਂ ਵੀ ਘੱਟ ਮੁੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਪ੍ਰਤੀ ਏਕੜ ਝਾੜ ਵੀ ਕਾਫੀ ਘੱਟ ਹੈ, ਅਜਿਹੇ ਵਿੱਚ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਕਣਕ ’ਤੇ ਪੰਜ ਸੌ ਰੁਪਏ ਪ੍ਰਤੀ ਏਕੜ ਬੋਨਸ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਚੜੂਨੀ ਨੇ ਕਿਹਾ ਕਿ ਇਸ ਸਾਲ ਕਣਕ ਦਾ ਝਾੜ, ਜੋ 20-22 ਕੁਇੰਟਲ ਪ੍ਰਤੀ ਏਕੜ ਹੁੰਦਾ ਸੀ, ਉਹ ਸਿਰਫ 10 ਤੋਂ 12 ਕੁਇੰਟਲ ਪ੍ਰਤੀ ਏਕੜ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਜ਼ਮੀਨਾਂ ਨੀਵੀਆਂ ਹਨ, ਉਥੇ ਝਾੜ ਹੋਰ ਵੀ ਘੱਟ ਹੋਇਆ ਹੈ। ਇਸ ਨੂੰ ਆਧਾਰ ਬਣਾ ਕੇ ਜਿਨ੍ਹਾਂ ਦੀਆਂ ਫ਼ਸਲਾਂ ਜ਼ਿਆਦਾ ਖਰਾਬ ਹੋਈਆਂ ਹਨ, ਉਨ੍ਹਾਂ ਨੂੰ ਜ਼ਿਆਦਾ ਮੁਆਵਜ਼ਾ ਦਿੱਤਾ ਜਾਵੇ। ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਅਜੇ ਤੱਕ ਸਰਕਾਰ ਨੇ ਉੱਚੀਆਂ ਜ਼ਮੀਨਾਂ ਦੇ ਹੀ ਨਮੂਨੇ ਲਏ ਹਨ, ਜਦਕਿ ਨੁਕਸਾਨ ਨੀਵੀਆਂ ਜ਼ਮੀਨਾਂ ਦਾ ਜ਼ਿਆਦਾ ਹੋਇਆ ਹੈ।
ਇਆ ਹੈ। ਇਸ ਨੂੰ ਆਧਾਰ ਬਣਾ ਕੇ ਜਿਨ੍ਹਾਂ ਦੀਆਂ ਫ਼ਸਲਾਂ ਜ਼ਿਆਦਾ ਖਰਾਬ ਹੋਈਆਂ ਹਨ, ਉਨ੍ਹਾਂ ਨੂੰ ਜ਼ਿਆਦਾ ਮੁਆਵਜ਼ਾ ਦਿੱਤਾ ਜਾਵੇ। ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ ਅਜੇ ਤੱਕ ਸਰਕਾਰ ਨੇ ਉੱਚੀਆਂ ਜ਼ਮੀਨਾਂ ਦੇ ਹੀ ਨਮੂਨੇ ਲਏ ਹਨ, ਜਦਕਿ ਨੁਕਸਾਨ