ਪੱਤਰ ਪ੍ਰੇਰਕ
ਟੋਹਾਣਾ, 28 ਜੂਨ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੰਗਠਨ ਮੰਤਰੀ ਸੁਖਵਿੰਦਰ ਸਿੰਘ ਗਿੱਲ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਿੱਡੀ ਦਲ ਦੇ ਹਮਲੇ ਤੋਂ ਹੋਏ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਤਰੁੰਤ ਕਰੇ ਅਤੇ ਟਿੱਡੀ ਦਲ ਦੀ ਰੋਕਥਾਮ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਕਿ ਪੂਰੇ ਸੂਬੇ ਵਿੱਚ ਟਿੱਡੀ ਦਲ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਨੇ ਵੀ ਕਿਸਾਨਾਂ ਨੂੰ ਆਪਣੇ ਪੱੱਧਰ ’ਤੇ ਸੁਚੇਤ ਰਹਿਣ ਅਤੇ ਖ਼ੁਦ ਹੀ ਉਪਰਾਲੇ ਕਰਨ ਲਈ ਛੱਡ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਥਾਲੀ, ਢੋਲ, ਪੀਪੇ ਖੜਕਾਉਣ ਨਾਲ ਫ਼ਸਲਾਂ ਨਹੀਂ ਬਚਾਈਆਂ ਜਾ ਸਕਦੀਆਂ। ਟਿੱਡੀ ਦਲ ਦੇ ਟਾਕਰੇ ਲਈ ਸੂਬਾ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਟਿੱਡੀ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ।