ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਫਰਵਰੀ
ਹਰਿਆਣਾ ਸਰਕਾਰ ਨੇ ਲੰਘੇ ਦਿਨਾਂ ਦੌਰਾਨ ਸੂਬੇ ਦੇ ਕੁਝ ਖੇਤਰ ਵਿੱਚ ਗੜਿਆਂ ਕਰਕੇ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਰਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਗਿਰਦਾਵਰੀ ਦੀ ਰਿਪੋਰਟ ਤੋਂ ਬਾਅਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਗੱਲਾਂ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਚਾਨਕ ਪਏ ਗੜਿਆਂ ਅਤੇ ਤੇਜ਼ ਮੀਂਹ ਕਰਕੇ ਸਿਰਸਾ, ਭਿਵਾਨੀ ਸਣੇ ਹੋਰਨਾਂ ਸ਼ਹਿਰਾਂ ਵਿੱਚ ਫ਼ਸਲਾਂ ਨੁਕਸਾਨੀਆਂ ਗਈਆਂ ਹਨ ਅਤੇ ਨੁਕਾਸਨੀਆਂ ਫ਼ਸਲਾਂ ਦੀ ਭਰਪਾਈ ਸੂਬਾ ਸਰਕਾਰ ਵੱਲੋਂ ਕੀਤੀ ਜਾਵੇਗੀ। ਸ੍ਰੀ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕਈ ਵੱਡੇ ਫ਼ੈਸਲੇ ਲੈਣ ਵਿੱਚ ਕਾਮਯਾਬ ਹੋ ਰਹੀ ਹੈ। ਫ਼ਸਲਾਂ ਦੇ ਨੁਕਸਾਨ ਨੂੰ ਵੇਖਦਿਆਂ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਸੀ।