ਆਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਨੂੰ ਮਿਲਣਗੇ 51 ਹਜ਼ਾਰ ਰੁਪਏ
ਹਰਿਆਣਾ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦ ਹਿੰਦ ਫ਼ੌਜ (ਆਈ ਐੱਨ ਏ) ਦੇ ਕਰਮੀਆਂ ਦੀਆਂ ਪੋਤਰੀਆਂ ਦੇ ਵਿਆਹ ’ਤੇ 51,000 ਰੁਪਏ ਦੀ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹਰਿਆਣਾ ਸਰਕਾਰ ਨੇ ਅਧਿਕਾਰਤ ਤੌਰ ’ਤੇ ਨਿਰਦੇਸ਼...
Advertisement
ਹਰਿਆਣਾ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦ ਹਿੰਦ ਫ਼ੌਜ (ਆਈ ਐੱਨ ਏ) ਦੇ ਕਰਮੀਆਂ ਦੀਆਂ ਪੋਤਰੀਆਂ ਦੇ ਵਿਆਹ ’ਤੇ 51,000 ਰੁਪਏ ਦੀ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹਰਿਆਣਾ ਸਰਕਾਰ ਨੇ ਅਧਿਕਾਰਤ ਤੌਰ ’ਤੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮ ’ਚ ਕਿਹਾ ਗਿਆ ਕਿ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਜਾਂ ਆਈ ਐੱਨ ਏ ਕਰਮੀ ਤੇ ਉਨ੍ਹਾਂ ਦੀ ਵਿਧਵਾ ਦੀ ਮੌਤ ਹੋ ਚੁੱਕੀ ਹੈ ਤਾਂ ਉਨ੍ਹਾਂ ਦੇ ਪੁੱਤ ਜਾਂ ਨੂੰਹ ਵੀ ਆਪਣੀ ਧੀ ਦੇ ਵਿਆਹ ’ਤੇ 51,000 ਰੁਪਏ ਦੀ ਆਰਥਿਕ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਵਿਆਹ ਦੀ ਤਰੀਕ ਤੋਂ ਛੇ ਮਹੀਨੇ ਦੇ ਅੰਦਰ ਅਤੇ ਵਿਸ਼ੇਸ਼ ਹਾਲਾਤ ’ਚ ਵੱਧ ਤੋਂ ਵੱਧ 12 ਮਹੀਨਿਆਂ ਦੇ ਅੰਦਰ ਡੀ ਸੀ ਰਾਹੀਂ ਅਪਲਾਈ ਕਰਨਾ ਹੋਵੇਗਾ।
Advertisement
Advertisement
Advertisement
×

