ਦਾਦੀ ਦੀ ਵਾਲ਼ੀ ਝਪਟਣ ਦੇ ਦੋਸ਼ ਹੇਠ ਪੋਤਾ ਗ੍ਰਿਫ਼ਤਾਰ
ਪੁਲੀਸ ਨੇ ਇਥੇ ਲੁੱਟ ਖੋਹ ਦੇ ਮਾਮਲੇ ’ਚ ਮੁਲਜ਼ਮ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਕੋਲੋਂ ਖੋਹੀ ਗਈ ਸੋਨੇ ਦੀ ਵਾਲ਼ੀ ਵੀ ਬਰਾਮਦ ਕਰ...
Advertisement
ਪੁਲੀਸ ਨੇ ਇਥੇ ਲੁੱਟ ਖੋਹ ਦੇ ਮਾਮਲੇ ’ਚ ਮੁਲਜ਼ਮ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਕੋਲੋਂ ਖੋਹੀ ਗਈ ਸੋਨੇ ਦੀ ਵਾਲ਼ੀ ਵੀ ਬਰਾਮਦ ਕਰ ਲਈ ਹੈ। ਥਾਣਾ ਸਦਰ ਰਤੀਆ ਦੇ ਇੰਚਾਰਜ ਇੰਸਪੈਕਟਰ ਪ੍ਰਹਿਲਾਦ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਭਾਗਵੰਤੀ ਵਾਸੀ ਪਿੰਡ ਹੜੌਲੀ ਨੇ ਦੱਸਿਆ ਕਿ ਬੀਤੀ 18 ਮਾਰਚ ਨੂੰ ਦੁਪਹਿਰ ਕਰੀਬ 2 ਵਜੇ ਉਹ ਆਪਣੇ ਘਰ ਇਕੱਲੀ ਮੰਜੇ ’ਤੇ ਬੈਠੀ ਸੀ। ਇਸੇ ਦੌਰਾਨ ਉਸ ਦਾ ਪੋਤਾ ਸਤਨਾਮ ਸਿੰਘ ਪੁੱਤਰ ਹਰਮੇਸ਼ ਸਿੰਘ ਤੇ ਉਸ ਦੇ ਦੋ ਸਾਥੀ ਉਸ ਦੇ ਸੱਜੇ ਕੰਨ ਦੀ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋ ਗਏ। ਜਾਂਚ ਦੌਰਾਨ ਪੁਲੀਸ ਨੇ ਪਿੰਡ ਹੜੌਲੀ ਨਿਵਾਸੀ ਮੁਲਜ਼ਮ ਸਤਨਾਮ ਸਿੰਘ ਪੁੱਤਰ ਹਰਮੇਸ਼ ਸਿੰਘ ਨੂੰ ਕਾਬੂ ਕਰ ਲਿਆ। ਮਾਮਲੇ ਵਿੱਚ ਅਗਲੀ ਜਾਂਚ ਜਾਰੀ ਹੈ।
Advertisement
Advertisement
×

