ਮਹਾਨ ਗੁਰਮਤਿ ਸਮਾਗਮ ਭਲਕੇ
ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 14 ਜੁਲਾਈ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ , ਗੁਰੂ ਹਰਿ ਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਤੇ ਸਾਉਣ ਮਹੀਨੇ ਦੀ ਸੰਗਰਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਸੇਵਕ ਸਭਾ ਵੱਲੋਂ...
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਜੁਲਾਈ
Advertisement
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ , ਗੁਰੂ ਹਰਿ ਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਤੇ ਸਾਉਣ ਮਹੀਨੇ ਦੀ ਸੰਗਰਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਸੇਵਕ ਸਭਾ ਵੱਲੋਂ ਗੁਰਦੁਆਰਾ ਮਸਤਗੜ੍ਹ ਸਾਹਿਬ ਵਿਚ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ 16 ਜੁਲਾਈ ਦੀ ਰਾਤ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰੂ ਰਾਮ ਦਾਸ ਜੀ ਸੇਵਕ ਸਭਾ ਦੇ ਬੁਲਾਰੇ ਨੇ ਦਿੱਤੀ। ਇਸ ਸਮਾਗਮ ਵਿਚ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮਸਤਗੜ੍ਹ ਸਾਹਿਬ, ਭਾਈ ਤੇਜ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ,ਗਿਆਨੀ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਮਸਤਗੜ੍ਹ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ।
Advertisement
×