ਅੱਠ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ
ਇੱਥੇ ਅੱਜ ਬਾਬਾ ਗਾਜ਼ੀਦਾਸ ਕਲੱਬ ਰੋਡ ਮਾਜਰਾ ਚੱਕਲਾਂ ਵੱਲੋਂ 8 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ। ਕਲੱਬ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਸਮਾਗਮ ਦੌਰਾਨ ਬਰਾਤਾਂ ਦਾ ਸਵਾਗਤ ਕੀਤਾ ਗਿਆ। ਕਲੱਬ ਮੈਂਬਰਾਂ ਵੱਲੋਂ ਹਰ ਲੜਕੀ ਨੂੰ 51000 ਰੁਪਏ ਦਾ ਸ਼ਗਨ ਪਾਇਆ ਗਿਆ। ਸਮਾਗਮ ਦੌਰਾਨ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈੱਡ, ਸ਼ਮਸ਼ੇਰ ਸਿੰਘ ਪ੍ਰਬੰਧਕ ਪ੍ਰਭ ਆਸਰਾ ਪਡਿਆਲਾ, ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ, ਪ੍ਰਦੀਪ ਮਲਹੋਤਰਾ ਪ੍ਰਧਾਨ ਵਪਾਰ ਮੰਡਲ ਪੰਜਾਬ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਤੇ ਅਜਮੇਰ ਸਿੰਘ ਖੇੜਾ, ਵਰਿੰਦਰ ਸਿੰਘ ਬੱਲਾਂ, ਨਰਿੰਦਰ ਸਿੰਘ ਮਾਵੀ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਮਨਮੋਹਨ ਸਿੰਘ ਚੀਮਾ, ਮੋਹਰ ਸਿੰਘ ਖਾਬੜਾ ਅਤੇ ਪਿੰਕੀ ਸਿੰਘ ਆਸਟਰੇਲੀਆ ਹਾਜ਼ਰ ਸਨ।
ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੈੱਡ ਲਈ ਪੰਜ ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਦੀ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੈੱਡ ਲਈ ਪੰਜ ਲੱਖ ਦੀ ਮਦਦ ਕੀਤੀ।
