DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurdwara Panjokhra Sahib: ਅੰਬਾਲਾ ਵਿੱਚ 25 ਅਗਸਤ ਦੇ ਇਕੱਠ ਲਈ ਰਣਨੀਤੀ ਉਲੀਕਣ ਵਾਸਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਬਣਾਈ 21 ਮੈਂਬਰੀ ਕਮੇਟੀ

Ambala Sikh Protest: ਕਾਂਗਰਸੀ ਆਗੂਆਂ ਵੱਲੋਂ ਜ਼ਖ਼ਮੀ ਸੁਰਿੰਦਰ ਸਿੰਘ ਨਾਲ ਮੁਲਾਕਾਤ, ਨਿਰਪੱਖ ਜਾਂਚ ਅਤੇ ਦਰਜ ਕੇਸ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਐਤਵਾਰ ਨੂੰ ਸ਼ਾਹਾਬਾਦ ਦੇ ਇੱਕ ਹਸਪਤਾਲ ਵਿੱਚ ਕਾਂਗਰਸੀ ਆਗੂਆਂ ਨੇ ਜੇਰੇ ਇਲਾਜ ਸੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
Advertisement

Ambala Sikh Protest: ਹਾਲੀਆ ਪੁਲੀਸ ਕਾਰਵਾਈ ਅਤੇ ਸਰਕਾਰ ਦੇ ਜਵਾਬ ਤੋਂ ਨਾਰਾਜ਼ ਸਿੱਖ ਭਾਈਚਾਰੇ ਦੇ ਆਗੂਆਂ ਨੇ 25 ਅਗਸਤ ਨੂੰ ਅੰਬਾਲਾ ਵਿੱਚ ਇੱਕ ਵਿਸ਼ਾਲ ਇਕੱਠ ਕਰਨ ਅਤੇ ਰਣਨੀਤੀ ਉਲੀਕਣ ਲਈ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਹਰਕੇਸ਼ ਮੋਹਰੀ ਅਤੇ ਸਿੱਖ ਭਾਈਚਾਰੇ ਦੇ ਕਈ ਹੋਰ ਆਗੂਆਂ ਨੇ ਚੱਲ ਰਹੇ ਮੁੱਦੇ 'ਤੇ ਚਰਚਾ ਕਰਨ ਲਈ ਅੱਜ ਅੰਬਾਲਾ ਵਿੱਚ ਇੱਕ ਮੀਟਿੰਗ ਕੀਤੀ।

Advertisement

ਸਿੱਖ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਨੂੰ ਉਦੋਂ 13 ਅਗਸਤ ਨੂੰ ਪੁਲੀਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਉਨ੍ਹਾਂ ਨੇ ਗੁਰਸਿਮਰਨ ਸਿੰਘ ਮੰਡ ਅਤੇ ਉਸਦੇ ਪੁੱਤਰ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਅੰਬਾਲਾ ਛਾਉਣੀ ਵਿੱਚ ਕੌਮੀ ਹਾਈਵੇਅ ਜਾਮ ਕੀਤਾ ਸੀ।

Advertisement

ਐੱਚ ਐੱਸ ਜੀ ਐੱਮ ਸੀ ਦੇ ਪ੍ਰਧਾਨ ਨੇ ਕਿਹਾ, “ਹਰਿਆਣਾ ਕਮੇਟੀ, ਕਿਸਾਨ ਯੂਨੀਅਨਾਂ, ਸਿੱਖ ਭਾਈਚਾਰੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਅਤੇ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਲੋਕਾਂ ਨੂੰ 21 ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਅਸੀਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੇਸ਼ ਭਰ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਵੱਡੀ ਗਿਣਤੀ ਵਿੱਚ ਅੰਬਾਲਾ ਪਹੁੰਚਣ ਦੀ ਹਦਾਇਤ ਜਾਰੀ ਕਰਨ ਅਤੇ ਅਸੀਂ ਜਥੇਦਾਰ ਨੂੰ 25 ਅਗਸਤ ਨੂੰ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਦੀ ਬੇਨਤੀ ਵੀ ਕਰਾਂਗੇ। ਮੈਂ ਸਿੱਖ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਨੂੰ ਅੰਬਾਲਾ ਪਹੁੰਚਣ ਦਾ ਸੱਦਾ ਦੇਣ ਲਈ ਮੰਗਲਵਾਰ ਤੋਂ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਾਂਗਾ।”

ਝੀਂਡਾ ਨੇ ਆਪਣੀ ਗ੍ਰਿਫ਼ਤਾਰੀ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ ਕਿਉਂਕਿ ਦਰਜ ਕੀਤੇ ਗਏ ਕੇਸਾਂ ਵਿੱਚ ਹੋਰ ਵਿਅਕਤੀਆਂ ਦੇ ਨਾਲ ਉਨ੍ਹਾਂ ਦਾ ਨਾਮ ਵੀ ਸ਼ਾਮਲ ਹੈ।

ਜਗਦੀਸ਼ ਸਿੰਘ ਝੀਂਡਾ ਨੇ ਕਿਹਾ, “ਪਹਿਲਾਂ ਇਹ ਮੀਟਿੰਗ ਕੁਰੂਕਸ਼ੇਤਰ ਦੀ ਪਿੱਪਲੀ ਅਨਾਜ ਮੰਡੀ ਵਿੱਚ ਕਰਨ ਦੀ ਯੋਜਨਾ ਸੀ, ਪਰ ਅੰਬਾਲਾ ਦੀ ਸਿੱਖ ਸੰਗਤ ਦੀ ਬੇਨਤੀ ਤੋਂ ਬਾਅਦ ਮੀਟਿੰਗ ਨੂੰ ਅੰਬਾਲਾ ਦੇ ਮੰਜੀ ਸਾਹਿਬ ਗੁਰਦੁਆਰਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ, ਕਿਉਂਕਿ ਪੂਰੀ ਘਟਨਾ ਅਤੇ ਪੁਲੀਸ ਕਾਰਵਾਈ ਅੰਬਾਲਾ ਵਿੱਚ ਹੀ ਹੋਈ ਸੀ।”

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਪੁਲੀਸ ਕਾਰਵਾਈ ਤੋਂ ਬਾਅਦ ਮੈਨੂੰ ਮੁੱਖ ਮੰਤਰੀ ਦੇ ਦਫ਼ਤਰ ਤੋਂ ਫ਼ੋਨ ਆਇਆ ਸੀ ਅਤੇ ਮੈਨੂੰ ਦੱਸਿਆ ਗਿਆ ਸੀ ਕਿ 15 ਅਗਸਤ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇਗੀ। ਜੇਕਰ ਸਾਨੂੰ ਮੀਟਿੰਗ ਬਾਰੇ ਕੋਈ ਸੱਦਾ ਮਿਲਦਾ ਹੈ, ਤਾਂ ਅਸੀਂ ਇਸ 'ਤੇ ਵਿਚਾਰ ਕਰਾਂਗੇ। ਮੰਡ ਵਿਰੁੱਧ ਐੱਫ ਆਈ ਆਰ ਦਰਜ ਕਰਨ ਵਿੱਚ ਦੇਰੀ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕੌਮੀ ਹਾਈਵੇਅ ਜਾਮ ਕਰਨ ਲਈ ਮਜਬੂਰ ਕੀਤਾ। ਪ੍ਰਸ਼ਾਸਨ ਨੂੰ ਭਾਈਚਾਰੇ ਦੇ ਮੈਂਬਰਾਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ।”

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਹਰਕੇਸ਼ ਮੋਹਰੀ ਨੇ ਕਿਹਾ, “21 ਮੈਂਬਰੀ ਕਮੇਟੀ ਰਣਨੀਤੀ ਉਲੀਕੇਗੀ, ਜਨਤਾ ਨੂੰ ਸੱਦਾ ਦੇਵੇਗੀ ਅਤੇ 25 ਅਗਸਤ ਨੂੰ ਹੋਣ ਵਾਲੀ ਮੀਟਿੰਗ ਲਈ ਸਾਰੇ ਪ੍ਰਬੰਧ ਕਰੇਗੀ। ਅਕਾਲੀ ਦਲ ਸਮਰਥਨ ਜੁਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।”

ਇਸ ਦੌਰਾਨ, ਅੰਬਾਲਾ ਤੋਂ ਸੰਸਦ ਮੈਂਬਰ ਵਰੁਣ ਚੌਧਰੀ, ਅੰਬਾਲਾ ਸਿਟੀ ਦੇ ਵਿਧਾਇਕ ਨਿਰਮਲ ਸਿੰਘ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਸਮੇਤ ਕਾਂਗਰਸੀ ਆਗੂਆਂ ਨੇ ਅੱਜ ਸੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਜੋ 7 ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਦੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਏ ਸਨ। ਕਾਂਗਰਸੀ ਆਗੂਆਂ ਨੇ ਘਟਨਾਵਾਂ 'ਤੇ ਨਿਰਾਸ਼ਾ ਪ੍ਰਗਟ ਕੀਤੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਦਰਜ ਐੱਫ ਆਈ ਆਰਜ਼ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।

ਸੰਸਦ ਮੈਂਬਰ ਵਰੁਣ ਚੌਧਰੀ ਨੇ ਕਿਹਾ, “ਸੂਬਾ ਸਰਕਾਰ ਅਤੇ ਪ੍ਰਸ਼ਾਸਨ ਸਥਿਤੀ ਨਾਲ ਨਜਿੱਠਣ ਤੇ ਘਟਨਾ ਦੀ ਗੰਭੀਰਤਾ ਨੂੰ ਸਮਝਣ ਵਿੱਚ ਅਸਫਲ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਵੀ ਸੇਵਾਮੁਕਤ ਜੱਜ ਰਾਹੀਂ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ।”

ਉੱਥੇ ਹੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ, “ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਭੜਕਾਉਣ ਵਾਲੇ ਵਿਅਕਤੀ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਸਰਕਾਰ ਨੂੰ ਗੱਲਬਾਤ ਰਾਹੀਂ ਵਿਵਾਦ ਨੂੰ ਸ਼ਾਂਤੀਪੂਰਵਕ ਹੱਲ ਕਰਨਾ ਚਾਹੀਦਾ ਸੀ। ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਰਕਾਰ ਨੂੰ ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਐੱਫ ਆਈ ਆਰਜ਼ ਰੱਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ।”

Advertisement
×