ਨਵੇਂ ਸਾਲ ਦੀ ਆਮਦ ’ਤੇ ਗੁਰਮਤਿ ਸਮਾਗਮ
ਨਵੇਂ ਸਾਲ ਦੀ ਆਮਦ ’ਤੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਹਜ਼ੂਰੀ ਰਾਗੀ ਪਰਮਵੀਰ ਸਿੰਘ, ਗੁਰਦੁਆਰਾ ਨਾਢਾ ਸਾਹਿਬ ਦੇ ਹਜ਼ੂਰੀ ਰਾਗੀ ਮਨਜਿੰਦਰ ਸਿੰਘ ਰਬਾਬੀ, ਗੁਰਦੁਆਰਾ ਸਿੰਘ ਸਭਾ ਦੇ ਰਾਗੀ...
Advertisement
ਨਵੇਂ ਸਾਲ ਦੀ ਆਮਦ ’ਤੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਹਜ਼ੂਰੀ ਰਾਗੀ ਪਰਮਵੀਰ ਸਿੰਘ, ਗੁਰਦੁਆਰਾ ਨਾਢਾ ਸਾਹਿਬ ਦੇ ਹਜ਼ੂਰੀ ਰਾਗੀ ਮਨਜਿੰਦਰ ਸਿੰਘ ਰਬਾਬੀ, ਗੁਰਦੁਆਰਾ ਸਿੰਘ ਸਭਾ ਦੇ ਰਾਗੀ ਰਣਜੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਲੋਕਾਂ ਨੂੰ ਨਿਹਾਲ ਕੀਤਾ। ਰਾਗੀ ਜਥਿਆਂ ਨੇ ਗੁਰਬਾਣੀ ਦੇ ਸ਼ਬਦ ਸੁਣਾ ਕੇ ਲੋਕਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਸੰਗਤ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਗੁਰਬਾਣੀ ਦਾ ਹੁਕਮ ਹੈ ਕਿ ਨਾਮ ਨੂੰ ਸੁਣਨ ਅਤੇ ਜਪਣ ਨਾਲ ਸਾਰੀਆਂ ਮੁਸੀਬਤਾਂ ਦੂਰ ਹੋ ਜਾਂਦੀਆਂ ਹਨ। ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੀ ਸੰਗਤ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਸਰਵਜੀਤ ਸਿੰਘ, ਰਮਨਦੀਪ ਸਿੰਘ ਚੰਡੋਕ, ਦਮਨਦੀਪ ਸਿੰਘ ਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

