ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਅਹਿਰਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਅਤੇ ਬਾਹਰੋਂ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਨਤਮਸਤਕ ਹੋਈ।
ਇਸ ਪ੍ਰੋਗਰਾਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸ਼ਮੂਲੀਅਤ ਕੀਤੀ। ਸਮਾਗਮ ਮੌਕੇ ਪ੍ਰਚਾਰਕ ਭਾਈ ਮਨਿੰਦਰਜੀਤ ਸਿੰਘ ਈਨਾਖੇੜਾ, ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਭਾਈ ਗੁਰਪਾਲ ਸਿੰਘ ਸਿਰਸਾ ਅਤੇ ਭਾਈ ਸਰੂਪ ਸਿੰਘ ਔਲਖ ਦੇ ਢਾਡੀ ਜਥੇ ਨੇ ਸੰਗਤ ਨੂੰ ਗੁਰੂ ਇਤਿਹਾਸ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਤਾਂ ਜੋ ਸਾਡਾ ਜੀਵਨ ਸਫਲ ਹੋ ਸਕੇ। ਇਹ ਗੁਰਮਤਿ ਸਮਾਗਮ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਬੀਬੀ ਅਮਰਜੀਤ ਕੌਰ ਬਾੜਾ, ਹਰਪਾਲ ਸਿੰਘ ਅਹਰਵਾਨ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ, ਐੱਚ.ਐੱਸ.ਜੀ.ਪੀ.ਸੀ ਮੈਂਬਰ ਕਾਕਾ ਸਿੰਘ ਲੱਧੂਵਾਸ, ਇਕਬਾਲ ਸਿੰਘ ਖੋਖਰ, ਕਰਮਜੀਤ ਸਿੰਘ ਖਾਲਸਾ, ਸੁਖਸਾਗਰ ਸਿੰਘ, ਦਵਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਬਹਾਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਗੁਰਵੰਤ ਸਿੰਘ ਰਣਸੀਂਹ, ਕੁੰਭਕਰਨ ਸਿੰਘ ਰਣਸੀਂਹ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਇਲਾਕੇ ਦੀ ਸੰਗਤ ਹਾਜ਼ਰ ਰਹੀ।