ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ
ਗੁਰਦੁਆਰਾ ਈਸ਼ਰ ਦਰਬਾਰ ਜੁਰਾਸੀ ਸਾਹਿਬ ਵਿਖੇ ਹੋ ਰਹੇ ਸੰਤ ਈਸ਼ਰ ਸਿੰਘ ਦੀ 50ਵੀਂ ਬਰਸੀ ਸਮਾਗਮ ਦੇ ਦੂਜੇ ਦਿਨ ਢਾਡੀ ਕਵੀ ਦਰਬਾਰ ਕਰਵਾਇਆ ਗਿਆ। ਇਸ ਵਿੱਚ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਸੰਗਤ ਨੇ ਸਵਰਗੀ ਸੰਤ ਮਾਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਬਾ ਮਨੀ ਸਿੰਘ ਨੇ ਕਿਹਾ ਕਿ ਸੰਤ ਈਸ਼ਰ ਸਿੰਘ ਜੀ ਦੇ ਦਿਖਾਏ ਮਾਰਗ ’ਤੇ ਚੱਲਦਿਆਂ ਬਾਬਾ ਮਾਨ ਸਿੰਘ ਜੀ ਨੇ ਆਪਣੇ ਜੀਵਨ ਕਾਲ ਵਿੱਚ ਦੇਸ਼-ਵਿਦੇਸ਼ ਵਿੱਚ ਸਿੱਖ ਧਰਮ ਦਾ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਹਜ਼ਾਰਾਂ ਅਜਿਹੇ ਪਰਿਵਾਰ ਹਨ ਜਿਨ੍ਹਾਂ ਦੇ ਬੱਚਿਆਂ ਨੇ ਸੰਤ ਮਾਨ ਸਿੰਘ ਜੀ ਦੇ ਉਪਦੇਸ਼ ਸੁਣ ਕੇ ਦੁਬਾਰਾ ਅੰਮ੍ਰਿਤ ਛਕਿਆ ਅਤੇ ਸਿੱਖੀ ਸਰੂਪ ਅਪਣਾਇਆ। ਉਨ੍ਹਾਂ ਕਿਹਾ ਕਿ ਸੰਤ ਮਾਨ ਸਿੰਘ ਵੱਲੋਂ ਸਥਾਪਿਤ ਕੀਤੀ ਗਈ ਇਹ ਸੰਸਥਾ ਸਮਾਜ ਦੀ ਭਲਾਈ ਲਈ ਹਮੇਸ਼ਾ ਕੰਮ ਕਰਦੀ ਰਹੇਗੀ। ਬੁਲਾਰੇ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ 15 ਸਤੰਬਰ ਦਿਨ ਸੋਮਵਾਰ ਨੂੰ ਸ੍ਰੀ ਸਹਿਜ ਸਾਹਿਬ ਪਾਠ ਦੇ ਭੋਗ ਸਮਾਗਮ ਹੋਵੇਗਾ| ਜਿਸ ਵਿੱਚ ਦੇਸ਼-ਵਿਦੇਸ਼ ਤੋਂ ਸੰਤ ਸ਼ਖ਼ਸੀਅਤਾਂ ਸੰਗਤ ਨੂੰ ਆਪਣੇ ਵਿਚਾਰਾਂ ਨਾਲ ਗੁਰੂ ਚਰਨਾਂ ਨਾਲ ਜੋੜਨਗੇ। ਸਮਾਗਮ ਵਿਚ ਦਿਲਬਾਗ ਸਿੰਘ, ਸੁਰਜੀਤ ਸਿੰਘ, ਲਾਲ ਸਿੰਘ ਜਲੰਧਰ ਵਾਲੇ, ਨਵਪ੍ਰੀਤ ਕੌਰ, ਪਿ੍ੰਸੀਪਲ ਰਾਮਬੀਰ ਸਿੰਘ, ਬਾਰ ਪ੍ਰਧਾਨ ਕਾਬਲ ਸਿੰਘ, ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ, ਡਾ. ਅਵਨੀਤ ਵੜੈਚ, ਰੋਟਰੀ ਕਲੱਬ ਦੇ ਪ੍ਰਧਾਨ ਡਾ. ਅਮਿਤ ਅਰੋੜਾ, ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਵਿਭੂ ਦਰਸ਼ਨ ਮੁਰਾਰ ਅਤੇ ਹੋਰ ਸ਼ਖ਼ਸੀਅਤਾਂ ਸਮੇਤ ਸੰਗਤ ਮੌਜੂਦ ਰਹੀਆਂ।