ਸਾਹੂਵਾਲਾ ਵਿੱਚ ਗੁਰਮਤਿ ਸਮਾਗਮ ਕਰਵਾਇਆ
ਕਾਲਾਂਵਾਲੀ: ਖੇਤਰ ਦੇ ਪਿੰਡ ਸਾਹੂਵਾਲਾ ਫਸਟ ਵਿੱਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ 9ਵੀਂ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਛੋਟਾ ਸਿੰਘ ਦੀ 18ਵੀਂ ਬਰਸੀ ਮੌਕੇ ਅੱਜ ਗੁਰਮਤਿ...
Advertisement
ਕਾਲਾਂਵਾਲੀ: ਖੇਤਰ ਦੇ ਪਿੰਡ ਸਾਹੂਵਾਲਾ ਫਸਟ ਵਿੱਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ 9ਵੀਂ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਛੋਟਾ ਸਿੰਘ ਦੀ 18ਵੀਂ ਬਰਸੀ ਮੌਕੇ ਅੱਜ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ’ਤੇ 51 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement
×