DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਨੇ 25 ਸਾਲ ਪੂਰੇ ਕੀਤੇ

ਗੁਰੂ ਹਰਿਕ੍ਰਿਸ਼ਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਵੋਕੇਸ਼ਨਲ ਇੰਸਟੀਚਿਊਟ ਪਿਛਲੇ 25 ਸਾਲਾਂ ਤੋਂ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ-ਆਧਾਰਿਤ ਸਿਖਲਾਈ ਦੇ ਖੇਤਰਾਂ ਵਿੱਚ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਅਦਾਰੇ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ...

  • fb
  • twitter
  • whatsapp
  • whatsapp
Advertisement

ਗੁਰੂ ਹਰਿਕ੍ਰਿਸ਼ਨ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਅਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਵੋਕੇਸ਼ਨਲ ਇੰਸਟੀਚਿਊਟ ਪਿਛਲੇ 25 ਸਾਲਾਂ ਤੋਂ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ-ਆਧਾਰਿਤ ਸਿਖਲਾਈ ਦੇ ਖੇਤਰਾਂ ਵਿੱਚ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਅਦਾਰੇ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨੀਲਮ ਨਾਰਦਰਨ‍ ਇੰਸਟੀਚਿਊਟ ਫਾਰ ਇੰਟੇਗ੍ਰੇਟਿਡ ਲਰਨਿੰਗ ਇਨ ਮੈਨੇਜਮੈਂਟ ਯੂਨੀਵਰਸਿਟੀ, ਕੈਥਲ ਤੋਂ ਮਾਨਤਾ ਪ੍ਰਾਪਤ ਕੀਤੀ ਹੈ। ਇਹ ਯੂਨੀਵਰਸਿਟੀ ਹੁਨਰ ਸਿਖਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰਦੀ ਹੈ।

ਚੇਅਰਮੈਨ ਨੇ ਕਿਹਾ ਕਿ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਸੰਸਥਾਨ ਨੌਜਵਾਨਾਂ ਲਈ ਆਧੁਨਿਕ ਅਤੇ ਰੁਜ਼ਗਾਰ-ਆਧਾਰਿਤ ਕੋਰਸ ਪੇਸ਼ ਕਰੇਗੀ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਫੈਸ਼ਨ ਡਿਜ਼ਾਈਨਿੰਗ ਵਿੱਚ ਡਿਪਲੋਮਾ, ਬੈਚਲਰ ਅਤੇ ਮਾਸਟਰ ਡਿਗਰੀ ਪ੍ਰੋਗਰਾਮ, ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ ਵਿੱਚ ਡਿਪਲੋਮਾ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ (ਏ ਆਈ ਅਤੇ ਐੱਮ ਐੱਲ) ਅਤੇ ਸਾਈਬਰ ਸੁਰੱਖਿਆ ਵਰਗੇ ਅਤਿ-ਆਧੁਨਿਕ, ਡਿਪਲੋਮਾ ਅਤੇ ਪੀ ਜੀ ਭਵਿੱਖ-ਮੁਖੀ ਕੋਰਸ ਸ਼ਾਮਲ ਹੋਣਗੇ। ਇਸ ਪਹਿਲਕਦਮੀ ਦਾ ਉਦੇਸ਼ ਆਉਣ ਵਾਲੇ ਸਾਲਾਂ ਵਿੱਚ ਨੌਜਵਾਨਾਂ ਨੂੰ ਵੱਡੇ ਸ਼ਹਿਰਾਂ ਵਿੱਚ ਜਾਣ ਦੀ ਜ਼ਰੂਰਤ ਤੋਂ ਬਿਨਾਂ, ਸਥਾਨਕ ਪੱਧਰ ’ਤੇ ਆਧੁਨਿਕ ਸਿੱਖਿਆ ਅਤੇ ਹੁਨਰ ਸਿਖਲਾਈ ਤੱਕ ਪਹੁੰਚ ਯਕੀਨੀ ਬਣਾਉਣਾ ਹੈ।

Advertisement

Advertisement
Advertisement
×