ਗੁਰੂ ਨਾਨਕ ਗਰਲਜ਼ ਕਾਲਜ ਚੈਂਪੀਅਨ ਬਣਿਆ
ਗੁਰੂ ਨਾਨਕ ਗਰਲਜ਼ ਕਾਲਜ ਦੇ ਅਥਲੀਟਾਂ ਨੇ ਐੱਮ ਡੀ ਐੱਸ ਡੀ ਕਾਲਜ, ਅੰਬਾਲਾ ਵਿੱਚ ਕਰਵਾਏ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲਿਆਂ ਵਿੱਚ ਅੱਠਵੀਂ ਵਾਰ ਜਿੱਤ ਦਰਜ ਕੀਤੀ ਹੈ। ਸਰੀਰਕ ਸਿੱਖਿਆ ਵਿਭਾਗ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਕਾਲਜ ਦੀਆਂ...
Advertisement
ਗੁਰੂ ਨਾਨਕ ਗਰਲਜ਼ ਕਾਲਜ ਦੇ ਅਥਲੀਟਾਂ ਨੇ ਐੱਮ ਡੀ ਐੱਸ ਡੀ ਕਾਲਜ, ਅੰਬਾਲਾ ਵਿੱਚ ਕਰਵਾਏ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲਿਆਂ ਵਿੱਚ ਅੱਠਵੀਂ ਵਾਰ ਜਿੱਤ ਦਰਜ ਕੀਤੀ ਹੈ। ਸਰੀਰਕ ਸਿੱਖਿਆ ਵਿਭਾਗ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਕੁੱਲ ਪੰਜ ਤਗ਼ਮੇ ਜਿੱਤੇ ਹਨ। ਸਿਮਰਨ ਨੇ ਸੋਨ, ਪ੍ਰੇਰਨਾ, ਸੋਨੂੰ ਅਤੇ ਪ੍ਰਿਆ ਨੇ ਚਾਂਦੀ ਦੇ ਤਗ਼ਮੇ ਜਿੱਤੇ ਹਨ ਅਤੇ ਸ਼ਵੇਤਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਸੁਸ਼ਮਿਤਾ ਅਤੇ ਸ਼ਿਵਾਨੀ ਨੇ ਵੀ ਚੌਥਾ ਸਥਾਨ ਪ੍ਰਾਪਤ ਕੀਤਾ। ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਹੈ। ਜੇਤੂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ ਅਤੇ ਕੋਚਾਂ ਦਾ ਧੰਨਵਾਦ ਕੀਤਾ।
Advertisement
Advertisement
