DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਨਾਨਕ ਗਰਲਜ਼ ਸਕੂਲ ਦੀ ਟੀਮ ਨੇ ਓਵਰਆਲ ਟਰਾਫੀ ਜਿੱਤੀ

ਸ਼ਹੀਦਾਂ ਦੀ ਯਾਦ ’ਚ ਤਿੰਨ ਰੋਜ਼ਾ ਗੁਰਮਤਿ ਮੁਕਾਬਲੇ ਸਮਾਪਤ

  • fb
  • twitter
  • whatsapp
  • whatsapp
featured-img featured-img
ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਸੌਂਪਦੇ ਹੋਏ ਪ੍ਰਬੰਧਕ।
Advertisement
ਗੁਰੂ ਗੋਬਿੰਦ ਸਿੰਘ, ਗੁਰੂ ਤੇਗ ਬਹਾਦਰ, ਮਾਤਾ ਗੁਜਰੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਮੁਕਾਬਲੇ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਪਤ ਹੋਏ। ਇਹ ਸਮਾਗਮ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਐੱਚ ਐੱਸ ਜੀ ਐੱਮ ਸੀ ਕਾਰਜਕਾਰੀ ਮੈਂਬਰ ਟੀ ਪੀ ਸਿੰਘ ਨੇ ਦੱਸਿਆ ਕਿ ਸ਼ਾਹਬਾਦ ਦੇ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀ ਟੀਮ ਨੇ ਓਵਰਆਲ ਟਰਾਫੀ ਆਪਣੇ ਨਾਮ ਕੀਤੀ।

Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਅਜਿਹੇ ਗੁਰਮਿਤ ਸਮਾਗਮ ਬਹੁਤ ਜ਼ਰੂਰੀ ਹਨ। ਸਮਾਗਮ ਦੌਰਾਨ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ, ਗੁਰਬਾਣੀ ਕਠ, ਕੀਰਤਨ, ਕਵਿਤਾ, ਮਾਡਲ ਮੇਕਿੰਗ, ਦਸਤਾਰ-ਦੁਮਾਲਾ ਮੁਕਾਬਲੇ ਅਤੇ ਗਤਕੇ ਦਾ ਪ੍ਰਦਰਸ਼ਨ ਕਰਵਾਇਆ ਗਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵਿਖਾਈ ਲਗਨ ਨੇ ਸੰਗਤ ਦਾ ਮਨ ਮੋਹ ਲਿਆ।

Advertisement

Advertisement
×