ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਸਬੰਧੀ ਸਮਾਗਮ
ਸਿੱਖਾਂ ਦੇ ਨੌਂਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖੈਰੀ ਦੇ ਮੈਦਾਨ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੱਚਿਆਂ ਨਾਲ ਆਨ-ਲਾਈਨ ਗੱਲਬਾਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਹਿੰਦੀ, ਅਪਰਨਾ ਨੇ ਸੰਸਕ੍ਰਿਤ, ਗਗਨਪ੍ਰੀਤ ਨੇ ਅੰਗਰੇਜ਼ੀ ਤੇ ਕੰਚਨ ਨੇ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕੀਤੀ ਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਬਲੀਦਾਨ ਤੇ ਤਿਆਗ ਬਾਰੇ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਦੂ ਕੌਸ਼ਿਕ ਤੇ ਬਲਾਕ ਸਿੱਖਿਆ ਅਧਿਕਾਰੀ ਨੀਲਮ ਸੈਣੀ ਮੌਜੂਦ ਸਨ। ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਤਿਆਗ ਤੇ ਬਲੀਦਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਨੋਦ ਕੌਸ਼ਿਕ ਨੇ ਵੀ ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਭਾਸ਼ਣ, ਲੇਖ ਤੇ ਕਹਾਣੀ ਪ੍ਰੋਗਰਾਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਵਿਦਿਆਰਥੀ ਤੇ ਸਮੂਹ ਸਕੂਲ ਸਟਾਫ ਮੌਜੂਦ ਸੀ।
