ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਲਾਮਿਸਾਲ: ਅਸ਼ੋਕ ਕੁਮਾਰ

ਮਾਰਕੰਡਾ ਨੈਸ਼ਨਲ ਕਾਲਜ ਵਿੱਚ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ। ਇਹ ਸੈਮੀਨਾਰ ਕਾਲਜ ਦੀ ਐੱਨ ਐੱਸ ਐੱਸ ਯੂਨਿਟ ਤੇ ਐੱਮ ਐੱਨ ਸੀ ਲਾਇਬ੍ਰੇਰੀ ਦੇ ਸਹਿਯੋਗ ਨਾਲ ਕੀਤਾ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ...
ਗੁਰੂ੍ ਤੇਗ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਐੱਨ ਐੱਸ ਐੱਸ ਵਾਲੰਟੀਅਰ ਤੇ ਹੋਰ। ਫੋਟੋ ਸਤਨਾਮ ਸਿੰਘ
Advertisement

ਮਾਰਕੰਡਾ ਨੈਸ਼ਨਲ ਕਾਲਜ ਵਿੱਚ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ। ਇਹ ਸੈਮੀਨਾਰ ਕਾਲਜ ਦੀ ਐੱਨ ਐੱਸ ਐੱਸ ਯੂਨਿਟ ਤੇ ਐੱਮ ਐੱਨ ਸੀ ਲਾਇਬ੍ਰੇਰੀ ਦੇ ਸਹਿਯੋਗ ਨਾਲ ਕੀਤਾ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਿੱਖਆਵਾਂ ਤੇ ਮਹਾਨ ਕੁਰਬਾਨੀ ਤੋਂ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦੀ ਨਿਆਂ ਦੀ ਭਾਵਨਾ ਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਬਾਰੇ ਚਾਨਣਾ ਪਾਇਆ। ਡਾ. ਅਸ਼ੋਕ ਕੁਮਾਰ ਨੇ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਸਮਾਗਮ ਵਿੱਚ ਬੀ ਕਾਮ ਦੇ ਆਖਰੀ ਸਾਲ ਦੀ ਵਿਦਿਆਰਥਣ ਤੇ ਐੱਨ ਐੱਸ ਐਸ ਵਾਲੰਟੀਅਰ ਪ੍ਰਭਜੋਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਭਾਸ਼ਣ ਦਿੱਤਾ। ਕਾਲਜ ਪ੍ਰਿੰਸੀਪਲ ਨੇ ਪ੍ਰੋਗਰਾਮ ਦੀ ਸਫਲਤਾ ਲਈ ਪ੍ਰਬੰਧਕਾ ਦੀ ਸ਼ਲਾਘਾ ਕੀਤੀ। ਸਮਾਗਮ ਦਾ ਸੰਚਾਲਨ ਡਾ. ਭਾਵਿਨੀ ਤੇਜ ਪਾਲ ਨੇ ਕੀਤਾ। ਇਸ ਮੌਕੇ ਡਾ. ਅਜੈ ਕੁਮਾਰ, ਸੁਰਿੰਦਰ ਸਿੰਘ ਕਾਜਲ, ਡਾ. ਜਵਾਹਰ ਲਾਲ ਅਤੇ ਡਾ. ਦਿਵਿਆ ਆਦਿ ਮੌਜੂਦ ਸਨ।

Advertisement
Advertisement
Show comments