ਹਰਿਆਣਾ: ਅੰਬਾਲਾ ਵਿੱਚ ਤੇਂਦੁਏ ਦੀ ਸੂਚਨਾ ਉਪਰੰਤ ਪ੍ਰਸ਼ਾਸਨ ਹਰਕਤ ’ਚ ਆਇਆ
ਅੰਬਾਲਾ ਜ਼ਿਲ੍ਹੇ ਦੇ ਧੂਲਕੋਟ ਪਿੰਡ ਵਿੱਚ ਇੱਕ ਤੇਂਦੂਆ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਜੰਗਲਾਤ ਵਿਭਾਗ ਹਰਕਤ ਵਿੱਚ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਵਿਭਾਗ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ...
Advertisement
ਅੰਬਾਲਾ ਜ਼ਿਲ੍ਹੇ ਦੇ ਧੂਲਕੋਟ ਪਿੰਡ ਵਿੱਚ ਇੱਕ ਤੇਂਦੂਆ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਜੰਗਲਾਤ ਵਿਭਾਗ ਹਰਕਤ ਵਿੱਚ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਵਿਭਾਗ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਅਲਰਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨੇੜਲੇ ਖੇਤਰ ਦੀ ਸੀ ਸੀ ਟੀ ਵੀ (CCTV) ਫੁਟੇਜ ਵਿੱਚ ਇੱਕ ਜੰਗਲੀ ਜਾਨਵਰ ਚੀਤੇ ਵਰਗਾ ਦਿਖਾਈ ਦੇ ਰਿਹਾ ਸੀ, ਪਰ ਜੰਗਲਾਤ ਵਿਭਾਗ ਨੇ ਅਜੇ ਤੱਕ ਇਸਦੀ ਮੌਜੂਦਗੀ ਦੀ ਪੁਸ਼ਟੀ ਨਹੀਂ ਕੀਤੀ ਹੈ।
Advertisement
ਪੁਲੀਸ ਨੂੰ ਇਸ ਬਾਰੇ ਸ਼ੁੱਕਰਵਾਰ ਸ਼ਾਮ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲੀਸ ਅਤੇ ਜੰਗਲਾਤ ਵਿਭਾਗ ਦੀ ਇੱਕ ਸਾਂਝੀ ਟੀਮ ਨੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ। ਜੰਗਲਾਤ ਵਿਭਾਗ ਨੇ ਪਿੰਡ ਵਿੱਚ ਇੱਕ ਘੋਸ਼ਣਾ ਕਰਕੇ ਨਿਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
Advertisement
Advertisement
×

