ਹਰਿਆਣਾ: ਏਐੱਸਆਈ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ; ਵੀਡੀਓ ਵਿੱਚ ਡੀਜੀਪੀ ਸ਼ਤਰੂਜੀਤ, ਸਾਬਕਾ ਐੱਸਪੀ ਬਿਜਾਰਨੀਆ ਦੀ ਕੀਤੀ ਤਾਰੀਫ਼
ਇਸ ਘਟਨਾ ਤੋਂ ਬਾਅਦ ਸੰਦੀਪ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ਵਿੱਚ ਉਹ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਸਿੰਘ ਕਪੂਰ ਅਤੇ ਰੋਹਤਕ ਦੇ ਸਾਬਕਾ ਐੱਸਪੀ ਨਰਿੰਦਰ ਬਿਜਾਰਨੀਆ ਦੀ ਤਾਰੀਫ਼ ਕਰਦੇ ਹੋਏ, ਉਨ੍ਹਾਂ ਨੂੰ ਇਮਾਨਦਾਰ ਅਧਿਕਾਰੀਆਂ ਵਜੋਂ ਦੱਸ ਰਿਹਾ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਨੇ ਡੀਜੀਪੀ ਅਤੇ ਐਸ ਪੀ ’ਤੇ ਜਾਤ ਆਧਾਰਤ ਪੱਖਪਾਤ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।
ਉਸੇ ਵੀਡੀਓ ਵਿੱਚ ਸੰਦੀਪ ਨੇ ਆਪਣੇ ਇਸ ਖਤਰਨਾਕ ਕਦਮ ਲਈ ਰੋਹਤਕ ਦੇ ਆਈਜੀਪੀ ਦਫ਼ਤਰ ’ਚ ਤਾਇਨਾਤ ਕੁਝ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਸ ਨੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਫੈਲਾਉਣ, ਜਾਤੀ ਦੇ ਆਧਾਰ 'ਤੇ ਭੇਦਭਾਵ ਰਾਹੀਂ ਸਾਥੀ ਅਧਿਕਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਇਮਾਨਦਾਰ ਪੁਲੀਸ ਕਰਮਚਾਰੀਆਂ ਵਿਰੁੱਧ ਅੱਤਿਆਚਾਰ ਕਰਨ ਦਾ ਦੋਸ਼ ਲਾਇਆ। ਉਸ ਨੇ ਇਸ ਸੰਦਰਭ ਵਿੱਚ ਮਰਹੂਮ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਵੀ ਜ਼ਿਕਰ ਕੀਤਾ।
ਸੰਦੀਪ ਨੇ ਵੀਡੀਓ ਵਿੱਚ ਕਿਹਾ ਕਿ ਉਹ ਭਗਤ ਸਿੰਘ ਤੋਂ ਪ੍ਰੇਰਿਤ ਸੀ ਅਤੇ ਕਿਸੇ ਤੋਂ ਨਹੀਂ ਡਰਦਾ ਸੀ। ਉਸ ਨੇ ਕਿਹਾ ਕਿ ਉਸ ਦਾ ਬਲੀਦਾਨ ਲੋਕਾਂ ਅਤੇ ਦੇਸ਼ ਨੂੰ ਜਗਾਉਣ ਲਈ ਹੈ।