ਆਤਿਸ਼ ਗੁਪਤਾ
ਚੰਡੀਗੜ੍ਹ, 12 ਮਾਰਚ
ਹਰਿਆਣਾ ਵਿੱਚ 10 ਨਗਰ ਨਿਗਮਾਂ, ਪੰਜ ਨਗਰ ਕੌਂਸਲਾਂ ਅਤੇ 23 ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਭਾਜਪਾ ਨੇ ਕਾਂਗਰਸ ਸਣੇ ਹੋਰਨਾਂ ਵਿਰੋਧੀ ਸਿਆਸੀ ਪਾਰਟੀਆਂ ਦਾ ਸਫ਼ਾਇਆ ਕਰ ਦਿੱਤਾ ਹੈ।
ਸੂਬੇ ਦੀਆਂ 10 ਨਗਰ ਨਿਗਮਾਂ ਵਿੱਚੋਂ ਨੌਂ ’ਤੇ ਭਾਜਪਾ ਦੇ ਮੇਅਰ ਚੁਣੇ ਗਏ ਹਨ, ਜਦੋਂ ਕਿ ਇਕ ਨਿਗਮ ’ਤੇ ਆਜ਼ਾਦ ਉਮੀਦਵਾਰ ਦੀ ਮੇਅਰ ਵਜੋਂ ਚੋਣ ਹੋਈ ਹੈ। ਪੰਜ ਨਗਰ ਕੌਂਸਲਾਂ ’ਤੇ ਵੀ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 23 ਮਿਉਂਸਿਪਲ ਕਮੇਟੀਆਂ ਵਿੱਚੋਂ ਜ਼ਿਆਦਾਤਰ ਬਾਕੀ ਸਫਾ 5 »
ਮੋਦੀ ਵੱਲੋਂ ਜਿੱਤ ਦੀ ਸ਼ਲਾਘਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੋਣ ਨਤੀਜੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਲੋਕਾਂ ਦੇ ਅਟੱਲ ਭਰੋਸੇ ਨੂੰ ਦਰਸਾਉਂਦੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਸੁਸ਼ਾਸਨ ’ਤੇ ਮੋਹਰ ਲਗਾਈ ਹੈ।