DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Haryana Budget 2026: ਸੈਣੀ ਵੱਲੋਂ 2.23 ਲੱਖ ਕਰੋੜ ਦਾ ਬਜਟ ਪੇਸ਼

ਕੇਸਰੀ ਪੱਗ ਬੰਨ੍ਹ ਕੇ ਆਏ ਸੈਣੀ ਨੇ ਬਜਟ ਪੜ੍ਹਨਾ ਸ਼ੁਰੂ ਕੀਤਾ

  • fb
  • twitter
  • whatsapp
  • whatsapp
featured-img featured-img
ਵੀਡੀਓ ਗ੍ਰੈਬ ਹਰਿਆਣਾ ਡੀਪੀਆਰ: YT
Advertisement
Haryana Budget 2026:  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਅੱਜ ਬਜਟ ਇਜਲਾਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੇਸਰੀ ਪੱਗ ਬੰਨ ਕੇ ਪਹੁੰਚੇ ਹਨ, ਜਿਨ੍ਹਾਂ ਨੇ ਬਜਟ ਪੜਨਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਜਾਣ ਵਾਲੇ ਬਜਟ ਉੱਤੇ ਹਰਿਆਣਾ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਵੱਲੋਂ ਵੀ ਨਜ਼ਰ ਰੱਖੀ ਜਾ ਰਹੀ।
 ਕਿਉਂਕਿ ਜਿਵੇਂ ਨਾਇਬ ਸਿੰਘ ਸੈਣੀ ਕੇਸਰੀ ਰੰਗ ਦੀ ਦਸਤਾਰ ਸਜਾ ਕੇ ਸਦਨ ਵਿੱਚ ਪਹੁੰਚੇ ਹਨ ਇਸ ਤੋਂ ਸਪਸ਼ਟ ਹੈ ਕਿ ਭਾਜਪਾ ਵੱਲੋਂ ਹਰਿਆਣਾ ਦੇ ਬਜਟ ਰਾਹੀ ਪੰਜਾਬ ਦੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਜਰੂਰ ਕੀਤੀ ਜਾਵੇ।

ਦੱਸਣ ਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਸਾਲ 2.05 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਇਸੇ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਵਿੱਤੀ ਵਰ੍ਹੇ 2026-27 ਲਈ 2.23 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਹੈ।

Advertisement
Advertisement
×