ਚੰਡੀਗੜ੍ਹ, 14 ਜਨਵਰੀ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਅੱਜ ਐਲਾਨ ਕੀਤਾ ਕਿ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਕਰੋਨਾ ਟੀਕੇ ਨਾ ਲਵਾਉਣ ’ਤੇ ਸਕੂਲ ਖੁੱਲ੍ਹਣ ’ਤੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਵੇਲੇ ਭਾਵੇਂ ਕਰੋਨਾਵਾਇਰਸ ਦੇ ਵਧਦੇ ਕੇਸਾਂ ਕਾਰਨ ਸਕੂਲ ਬੰਦ ਹਨ ਪਰ ਮੰਤਰੀ ਨੇ ਸੂਬੇ ਵਿੱਚ ਮੌਜੂਦਾ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹੁਕਮ ਜਾਰੀ ਕੀਤੇ।-ਏਜੰਸੀ