ਪੱਤਰ ਪ੍ਰੇਰਕ
ਗੂਹਲਾ ਚੀਕਾ, 1 ਜੂਨ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਨੌਵੀ ਝੀਵਰਹੇੜੀ ਯਮੁਨਾਨਗਰ ਵਿੱਚ ਇੱਕ ਵਿਸ਼ਾਲ ਅਰਦਾਸ ਸਮਾਗਮ ਕਰਵਾਇਆ ਗਿਆ। ਹਰਿਆਣਾ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਨੇ ਇੱਥੇ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀ ਅਤੇ ਨੌਵੀ ਤੋਂ ਬਿਆਨ ਜਾਰੀ ਕੇ ਇਹ ਜਾਣਕਾਰੀ ਦਿੱਤੀ।
ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਅਸੰਧ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਜਗਦੀਪ ਸਿੰਘ ਕਾਹਲੋਂ, ਭਾਈ ਸਰਬਜੀਤ ਸਿੰਘ ਵਿਰਕ, ਭਾਈ ਗੁਰਮੀਤ ਸਿੰਘ ਭਾਟੀਆ, ਭਾਈ ਹਰਜੀਤ ਸਿੰਘ ਪੱਪਾ, ਸ਼੍ਰੋਮਣੀ ਅਕਾਲੀ ਦਲ ਦੇ ਭਾਈ ਕੰਵਲਜੀਤ ਸਿੰਘ ਅਜਰਾਣਾ, ਭਾਈ ਗੁਰਵਿੰਦਰ ਸਿੰਘ, ਤਜਿੰਦਰ ਸਿੰਘ ਮੱਕੜ, ਐਡਵੋਕੇਟ ਬੀਬੀ ਅਨੁਰਾਧਾ ਭਾਰਗਵ ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ, ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਜਸਬੀਰ ਸਿੰਘ ਭਾਟੀ ਜਰਨਲ ਸਕੱਤਰ, ਨਿਰਵੈਰ ਸਿੰਘ ਆਂਟਾ, ਹਰਭਜਨ ਸਿੰਘ ਰਠੌਰ ਆਦਿ ਹਾਜ਼ਰ ਸਨ।