ਦਿਨੇਸ਼ ਭਾਰਦਵਾਜ
ਚੰਡੀਗੜ੍ਹ, 5 ਮਾਰਚ
ਹਰਿਆਣਾ ਦੀ ਸੱਤਾਧਾਰੀ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਖ਼ਿਲਾਫ਼ ਕਾਂਗਰਸ ਦੇ ਬੇਭਰੋਸਗੀ ਮਤੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸਪੀਕਰ ਗਿਆਨਚੰਦ ਗੁਪਤਾ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਅਤੇ ਇਸ ’ਤੇ ਬਹਿਸ ਤੇ ਵੋਟਿੰਗ 10 ਮਾਰਚ ਨੂੰ ਕਰਾਉਣ ਦਾ ਫੈ਼ਸਲਾ ਕੀਤਾ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਹਾਈ ਕੋਰਟ ਚੌਕ ਤੋਂ ਲੈ ਕੇ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ। ਸਦਨ ਵਿਚ ਵੀ ਕਾਂਗਰਸੀਆਂ ਨੇ ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਪੁੱਜੇ।