ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਹਰਿਆਣਾ ਕਾਂਗਰਸ ਦੇ ਆਗੂਆਂ ਨੇ ਸੂਬਾ ਪ੍ਰਧਾਨ ਉਦੈ ਭਾਨ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇ 'ਵੋਟ ਚੋਰ, ਗੱਦੀ ਛੋੜ' ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਵਿਧਾਇਕ ਸਭਾ ਵਿਚ ਪਹੁੰਚੇ ਅਤੇ ਉਥੇ ਵੀ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨੇ ‘ਵੋਟ ਚੋਰ ਗੱਡੀ ਛੋੜ’ ਦੇ ਨਾਰੇ ਲਗਾਏ ਹਨ।
Advertisement
×