ਹਰਿਆਣਾ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
'ਵੋਟ ਚੋਰ, ਗੱਦੀ ਛੋੜ' ਦੇ ਲਾਏ ਨਾਅਰੇ
Advertisement
ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਹਰਿਆਣਾ ਕਾਂਗਰਸ ਦੇ ਆਗੂਆਂ ਨੇ ਸੂਬਾ ਪ੍ਰਧਾਨ ਉਦੈ ਭਾਨ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇ 'ਵੋਟ ਚੋਰ, ਗੱਦੀ ਛੋੜ' ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਵਿਧਾਇਕ ਸਭਾ ਵਿਚ ਪਹੁੰਚੇ ਅਤੇ ਉਥੇ ਵੀ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨੇ ‘ਵੋਟ ਚੋਰ ਗੱਡੀ ਛੋੜ’ ਦੇ ਨਾਰੇ ਲਗਾਏ ਹਨ।
Advertisement