ਹਰਿਆਣਾ ’ਚ ਕੁੜੀਆਂ ਨੂੰ ਵਿਆਹ ’ਤੇ 51 ਹਜ਼ਾਰ ਸ਼ਗਨ ਦੇਣ ਦਾ ਫ਼ੈਸਲਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ’ਤੇ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਇਸ ਫ਼ੈਸਲੇ ’ਤੇ ਅੱਜ...
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ’ਤੇ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਇਸ ਫ਼ੈਸਲੇ ’ਤੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੋਹਰ ਲਗਾ ਦਿੱਤੀ ਹੈ। ਪਹਿਲਾਂ ਹਰਿਆਣਾ ਵਿੱਚ ਲੋੜਵੰਦ ਪਰਿਵਾਰਾਂ ਦੀ ਕੁੜੀਆਂ ਨੂੰ ਮੁੱਖ ਮੰਤਰੀ ਵਿਆਹ ਸ਼ਗਨ ਸਕੀਮ ਤਹਿਤ 41 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਅਧੀਨ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਕਿਸੇ ਵੀ ਵਰਗ ਦੀ ਮਹਿਲਾ ਖਿਡਾਰਨ ਅਤੇ ਦਿਵਿਆਂਗ ਜੋੜਿਆਂ ਨੂੰ ਵੀ 51,000 ਰੁਪਏ ਦੀ ਰਕਮ ਦਿੱਤੀ ਜਾਂਦੀ ਹੈ।
Advertisement
Advertisement