ਚੰਡੀਗੜ੍ਹ, 23 ਮਈ
ਹਰਿਆਣਾ ਚੋਣ ਕਮਿਸ਼ਨ ਨੇ ਅੱਜ 46 ਨਗਰ ਨਿਗਮਾਂ ਲਈ ਚੋਣਾਂ ਦਾ ਐਲਾਨ ਕੀਤਾ। ਇਨ੍ਹਾਂ ਲਈ ਵੋਟਾਂ 19 ਜੂਨ ਨੂੰ ਪੈਣਗੀਆਂ। ਹਰਿਆਣਾ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 22 ਜੂਨ ਨੂੰ ਹੋਵੇਗੀ। ਫਰੀਦਾਬਾਦ ਨਗਰ ਨਿਗਮ ਅਤੇ ਤਿੰਨ ਹੋਰ ਨਗਰ ਕੌਂਸਲਾਂ ਦੀਆਂ ਚੋਣਾਂ ਬਾਅਦ ਵਿੱਚ ਕਰਵਾਈਆਂ ਜਾਣਗੀਆਂ ਕਿਉਂਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਅਜੇ ਜਾਰੀ ਹੈ। ਏਜੰਸੀ