ਹਰਿਆਣਾ: ਸਾਬਕਾ ਵਿਧਾਇਕ ਬਲਕੌਰ ਸਿੰਘ ਭਾਜਪਾ ਛੱਡ ਕਾਂਗਰਸ ’ਚ ਸ਼ਾਮਲ ਹੋਣ ਲਈ ਤਿਆਰ
ਸਿਰਸਾ (ਹਰਿਆਣਾ) , 7 ਸਤੰਬਰ Haryana Elections: ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਸ਼ਨਿੱਚਰਵਾਰ ਨੂੰ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ...
Advertisement
ਸਿਰਸਾ (ਹਰਿਆਣਾ) , 7 ਸਤੰਬਰ
Haryana Elections: ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਸ਼ਨਿੱਚਰਵਾਰ ਨੂੰ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੂੰ ਆਪਣਾ ਅਸਤੀਫ਼ਾ ਸੌਂਪਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਔਖੇ ਸਮੇਂ ਵਿੱਚ ਪਾਰਟੀ ਦਾ ਸਾਥ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਨਹੀਂ ਮਿਲਿਆ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਮੈਂ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਔਖੇ ਹਾਲਾਤਾਂ 'ਚ ਭਾਜਪਾ ਦਾ ਝੰਡਾ ਬੁਲੰਦ ਰੱਖਿਆ ਹੈ, ਇਸ ਦੇ ਬਾਵਜੂਦ ਮੈਨੂੰ ਸੰਗਠਨ ਜਾਂ ਸਰਕਾਰੀ ਅਹੁਦੇ ’ਤੇ ਸਨਮਾਨ ਨਹੀਂ ਮਿਲਿਆ। ਉਨ੍ਹਾਂ ਭਾਜਪਾ ਉਮੀਦਵਾਰ ਰਾਜਿੰਦਰ ਦੇਸੂਜੋਧਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 2019 ਵਿਚ ਉਮੀਦਵਾਰ ’ਤੇ ਗੰਭੀਰ ਦੋਸ਼ ਲਗਾਏ ਸਨ।
ਉਨ੍ਹਾਂ ਸੂਬੇ ਵਿਚ ਨਸ਼ਾਖੋਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਬਾਰੇ ਗੱਲ ਕਰਦਿਆਂ ਕਿਹਾ ਕਿ ਉਮੀਦਵਾਰ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਹੁਣ ਦੇਖਦੇ ਹਾਂ ਕਿ ਜੋ ਉਮੀਦਵਾਰ ਬਣਾਇਆ ਗਿਆ ਹੈ, ਉਸ ਦੀ ਜਾਇਦਾਦ ਦੀ ਕੀ ਜਾਂਚ ਕੀਤੀ ਜਾਂਦੀ ਹੈ।
ਬਲਕੌਰ ਸਿੰਘ ਨੇ ਅੱਜ ਦਿੱਲੀ ਜਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਅਤੇ ਕੁਮਾਰੀ ਸ਼ੈਲਜਾ ਦੀ ਅਗਵਾਈ ਵਿੱਚ ਮੈਂ ਆਪਣੇ ਸਮਰਥਕਾਂ ਨਾਲ ਦਿੱਲੀ ਜਾ ਕੇ ਕਾਂਗਰਸ ਵਿੱਚ ਸ਼ਾਮਲ ਹੋਵਾਂਗਾ ਅਤੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ। -ਏਐੱਨਆਈ
Advertisement
×