DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਸਰਕਾਰ ਨਸ਼ਿਆਂ ਖਿਲਾਫ਼ ਸਖ਼ਤੀ ਨਾਲ ਕਰ ਰਹੀ ਕਾਰਵਾਈ : ਨਾਇਬ ਸੈਣੀ

ਮੁੱਖ ਮੰਤਰੀ ਨੇ ਬਜਟ ਇਜਲਾਸ ਦੇ ਚੌਥੇ ਦਿਨ ਦਿੱਤਾ ਜਵਾਬ

  • fb
  • twitter
  • whatsapp
  • whatsapp
Advertisement

ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਤੇ ਚੌਥੇ ਦਿਨ ਪ੍ਰਸ਼ਨ ਕਾਲ ਦੌਰਾਨ ਹਰਿਆਣਾ ਵਿੱਚ ਨਸ਼ਿਆਂ ਦਾ ਮੁੱਦਾ ਉੱਠਿਆ। ਇਸ ਦੇ ਜਵਾਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਲਈ ਹਰਿਆਣਾ ਵਿੱਚ ਉੱਤਰ ਭਾਰਤ ਦੇਸ਼ ਸੂਬਿਆਂ ਲਈ ਸਾਂਝਾ ਸਕੱਤਰੇਤ ਵੀ ਤਿਆਰ ਕੀਤਾ ਗਿਆ ਹੈ ਜਿੱਥੇ ਲਗਾਤਾਰ ਉੱਤਰ ਭਾਰਤ ਦੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਮਿਲ ਕੇ ਨਸ਼ਿਆਂ ਦੇ ਖ਼ਾਤਮੇ ਲਈ ਕੰਮ ਕਰ ਰਹੀਆਂ ਹਨ।

Advertisement

ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਨਸ਼ਿਆਂ ਦੇ ਖ਼ਾਤਮੇ ਲਈ ਨਿੱਜੀ ਤੌਰ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਬਾਹਰ ਕੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ।

Advertisement

Advertisement
×