ਚੰਡੀਗੜ੍ਹ, 15 ਅਪਰੈਲ
ਹਰਿਆਣਾ ਸਰਕਾਰ ਨੇ ਅੱਜ ਆਪਣੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਬਾਇਓਮੀਟ੍ਰਿਕ ਹਾਜ਼ਰੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਬਾਇਓਮੀਟ੍ਰਿਕ ਹਾਜ਼ਰੀ ਲਾਉਣ ਤੋਂ ਛੋਟ ਦਿੱਤੀ ਗਈ ਸੀ। ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਉਨ੍ਹਾਂ ਦੇ ਕੰਮ ਦੀ ਨਿਗਰਾਨੀ ਕੀਤੀ ਜਾ ਸਕੇ। ਮੁੱਖ ਸਕੱਤਰ ਨੇ ਕਿਹਾ ਕਿ ਸਭ ਤੋਂ ਵੱਧ ਹਾਜ਼ਰੀ ਵਾਲੇ ਮੁਲਾਜ਼ਮ ਨੂੰ ਪ੍ਰਸ਼ੰਸਾ ਸਰਟੀਫਿਕੇਟ ਦਿੱਤਾ ਜਾਵੇਗਾ।-ਪੀਟੀਆਈ