ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਖਰੀਦਣ ਲਈ ਮਨਜ਼ੂਰੀ ਦੇ ਦਿੱਤੀ ਹੈ। ਹਰਿਆਣਾ ਸਰਕਾਰ ਨੇ ਅਗਲੇ ਮਹੀਨੇ ਸੂਬੇ ਦੇ 10ਵੀਂ ਤੋਂ 12ਵੀਂ ਤੱਕ ਦੇ ਢਾਈ ਲੱਖ ਵਿਦਿਆਰਥੀਆਂ ਨੂੰ ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ 47 ਕਰੋੜ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਟੈਬਲੇਟ ਦੇ ਨਾਲ ਸਿਮ ਕਾਰਡ ਵਿੱਚ ਰੋਜ਼ਾਨਾ 2-ਜੀਬੀ ਡਾਟਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਂਵੀ ਤੋਂ ਬਾਰ੍ਹਵੀਂ ਕਲਾਸ ਲਈ 5 ਕਰੋੜ ਰੁਪਏ ਦੀ ਲਾਗਤ ਨਾਲ ਇਕ ਅਜਿਹੇ ਸਾਫ਼ਟਵੇਅਰ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ 10 ਵਿਸ਼ਿਆਂ ਦੀ ਸਿੱਖਿਆ ਦਿੱਤੀ ਜਾ ਸਕੇਗੀ। -ਟਨਸ