ਹਰਿਆਣਾ ਦੇ ਰਾਜਪਾਲ ਵੱਲੋਂ ਮੋਦੀ ਨਾਲ ਮੁਲਾਕਾਤ
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਲੰਘੀ ਰਾਤ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰੋ. ਘੋਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜੂਦ ਰਹੇ। ਇਸ ਦੌਰਾਨ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ...
Advertisement
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਲੰਘੀ ਰਾਤ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰੋ. ਘੋਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜੂਦ ਰਹੇ। ਇਸ ਦੌਰਾਨ ਹਰਿਆਣਾ ਦੇ ਨਵ ਨਿਯੁਕਤ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਰਾਜਪਾਲ ਨੂੰ ਲੋਕਾਂ ਦੀ ਸੇਵਾ ਅਤੇ ਸੂਬੇ ਦੇ ਵਿਕਾਸ ਲਈ ਵੱਧ ਚੜ੍ਹ ਕੇ ਕੰਮ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਵਰ੍ਹਾ 2047 ’ਚ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੁਰਾ ਕਰਨ ਲਈ ਵੀ ਕੰਮ ਕਰਨ ਦੀ ਅਪੀਲ ਕੀਤੀ। ਪ੍ਰੋ. ਘੋਸ਼ ਨੇ ਕਿਹਾ ਕਿ ਉਹ ਹਰਿਆਣਾ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਮੌਜੂਦ ਰਹਿਣਗੇ।
Advertisement
Advertisement
×