ਪੀ.ਪੀ. ਵਰਮਾ
ਪੰਚਕੂਲਾ, 28 ਨਵੰਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਡਾਕਟਰਾਂ ਦੇ ਸਨਮਾਨ ਸਮਾਰੋਹ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਹਰੇਕ ਸਾਲ 2500 ਡਾਕਟਰ ਤਿਆਰ ਕੀਤੇ ਜਾਣਗੇ। ਇਸ ਲਈ ਐੱਮਬੀਬੀਐੱਸ 1685 ਕਰ ਦਿੱਤੀਆਂ ਗਈਆਂ ਹਨ। ਸਾਲ 2014 ਵਿੱਚ ਇਹ 700 ਸੌ ਸਨ। ਪੰਚਕੂਲਾ ਸਥਿਤ ਸੈਕਟਰ-5 ਦੇ ਇੰਦਰ ਧਨੁਸ਼ ਆਡੀਟੋਰੀਅਮ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਖੱਟਰ ਨੇ 90 ਡਾਕਟਰਾਂ ਨੂੰ ਸਨਮਾਨਿਤ ਕੀਤਾ। ਇਹ ਉਹ ਡਾਕਟਰ ਸਨ, ਜਿਨ੍ਹਾਂ ਦੀ ਉਮਰ 75 ਸਾਲ ਤੋਂ ਉੱਪਰ ਸੀ।