ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਸੂਬੇ ਵਿੱਚ 4 ਤੋਂ 13 ਜੂਨ ਤੱਕ ‘ਖੇਲੋ ਇੰਡੀਆ ਯੂਥ ਖੇਡਾਂ 2021’ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿੱਚ ਅੰਡਰ 18 ਦੀਆਂ 25 ਖੇਡਾਂ ਵਿੱਚ 5 ਭਾਰਤੀ ਖੇਡਾਂ ਵੀ ਸ਼ਾਮਲ ਹਨ। ਹਰਿਆਣਾ ਸਰਕਾਰ ਨੇ ‘ਖੇਲੋ ਇੰਡੀਆ ਯੂਥ ਖੇਡਾਂ 2021’ ਲਈ ਪੰਚਕੂਲਾ, ਸ਼ਾਹਬਾਦ, ਅੰਬਾਲਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤਿਆਰੀਆਂ ਵਿੱਢ ਦਿੱਤੀਆਂ ਹਨ, ਜਿਨ੍ਹਾਂ ਵਿੱਚ ਦੇਸ਼ ਦੇ ਕਰੀਬ 8500 ਖਿਡਾਰੀ ਹਿੱਸਾ ਲੈਣਗੇ। ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ‘ਖੇਲੋ ਇੰਡੀਆ ਯੂਥ ਖੇਡਾਂ 2021’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਵੀ ਕੀਤੀ। -ਟਨਸ